ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ

ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ

ਅੰਮ੍ਰਿਤਸਰ: ਅਰਦਾਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਤੁਲਨਾ ਗੁਰੂ ਸਾਹਿਬਾਨ ਦੇ ਬਰਾਬਰ ਕਰਨ ਦੇ ਦੋਸ਼ਾਂ ਅਧੀਨ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੂੰ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਧਾਰਮਿਕ ਸਜ਼ਾ ਲਾਉਂਦਿਆਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।

ਅਵਤਾਰ ਸਿੰਘ ਹਿਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਯੁਕਤ ਕੀਤੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਚ ਧਾਰਮਿਕ ਤਨਖ਼ਾਹ ਸੁਣਾਈ ਹੈ। ਧਾਰਮਿਕ ਤਨਖ਼ਾਹ ਦੌਰਾਨ ਉਨ੍ਹਾਂ ਨੂੰ ਤਖਤ ਸ੍ਰੀ ਪਟਨਾ ਸਾਹਿਬ ਵਿਖੇ 7 ਦਿਨ ਜੋੜਿਆਂ ਦੀ ਸੇਵਾ, ਬਰਤਨ ਸਾਫ਼ ਕਰਨ ਦੀ ਸੇਵਾ ਅਤੇ 1-1 ਘੰਟਾ ਕੀਰਤਨ ਸਰਵਨ ਕਰਨ ਦੀ ਸੇਵਾ ਲਗਾਈ ਗਈ ਹੈ।

ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ 1-1 ਘੰਟਾ 5 ਦਿਨ ਸੇਵਾ ਕਰਨ ਅਤੇ ਦੋਵੇਂ ਗੁਰੂ ਧਾਮਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਅਤੇ ਦੇਗ ਲਈ 5100-5100 ਰੁਪਏ ਭੇਟ ਕਰਨ ਦੀ ਧਾਰਮਿਕ ਸਜ਼ਾ ਲਗਾਈ ਗਈ ਹੈ।