ਗੈਸ ਸਟੇਸ਼ਨ ‘ਤੇ ਕੰਮ ਕਰਦੇ ਪੰਜਾਬੀ ਨੌਜਵਾਨ ਦੀ ਹੱਤਿਆ

ਗੈਸ ਸਟੇਸ਼ਨ ‘ਤੇ ਕੰਮ ਕਰਦੇ ਪੰਜਾਬੀ ਨੌਜਵਾਨ ਦੀ ਹੱਤਿਆ

ਟਾਂਡਾ/ਬਿਊਰੋ ਨਿਊਜ਼ :
ਪੰਜਾਬ ਦੇ ਟਾਂਡਾ ਨੇੜਲੇ ਪਿੰਡ ਮਿਆਣੀ ਦੇ ਨੌਜਵਾਨ ਦਾ ਪੈਨਸਿਲਵੇਨੀਆ ਰਾਜ ਵਿਚ ਅਣਪਛਾਤੇ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਇਸ ਦੀ ਸੂਚਨਾ ਪਰਿਵਾਰ ਨੂੰ ਮਿਲਣ ਮਗਰੋਂ ਪਿੰਡ ਵਿਚ ਸੋਗ ਪਸਰ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ-3, ਮਿਆਣੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ 7 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉੱਥੇ ਗੈਸ ਸਟੇਸ਼ਨ ਉੱਤੇ ਕੰਮ ਕਰਦਾ ਸੀ। ਬੀਤੀ 26 ਦਸੰਬਰ ਨੂੰ ਅਮਨਦੀਪ ਸਿੰਘ ਦਾ ਅਣਪਛਾਤੇ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਮਾਂ ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਵਿੱਚ ਰਹਿ ਰਹੇ ਇੱਕ ਰਿਸ਼ਤੇਦਾਰ ਨੇ ਘਟਨਾ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਅਜੇ ਕੁਆਰਾ ਹੀ ਸੀ।