ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਕਰਨੈਲ ਸਿੰਘ ਪੀਰ ਮੁਹੰਮਦ ਜਰਨਲ ਸਕੱਤਰ ਅਤੇ ਮੀਡੀਆ ਬੁਲਾਰਾ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਕਰਨੈਲ ਸਿੰਘ ਪੀਰ ਮੁਹੰਮਦ ਜਰਨਲ ਸਕੱਤਰ ਅਤੇ ਮੀਡੀਆ ਬੁਲਾਰਾ ਨਿਯੁਕਤ
ਚੰਡੀਗੜ੍ਹ ਬਾਦਲ ਦਲ ਤੋਂ ਵੱਖ ਹੋ ਕੇ ਮਾਝੇ ਦੇ ਆਗੂਆਂ ਵੱਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋਏ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਰਨਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੇ ਪ੍ਰੈਸ ਨੋਟ ਜਾਰੀ ਕੀਤਾ। ਬਿਆਨ ਵਿਚ ਕਿਹਾ ਗਿਆ ਕਿ ਕਰਨੈਲ ਸਿੰਘ ਪੀਰ ਮੁਹੰਮਦ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਹਨਾਂ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੀਰ ਮੁਹੰਮਦ ਮੀਡੀਆ ਵਿੱਚ ਪਾਰਟੀ ਦੇ ਵਿਚਾਰਾਂ ਨੂੰ ਰੱਖਣ ਦੀ ਜਿੰਮੇਵਾਰੀ ਨਿਭਾਉਣਗੇ। ਜਿਕਰਯੋਗ ਹੈ ਕਿ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਲੰਮਾ ਸਮਾਂ ਪ੍ਰਧਾਨ ਰਹਿਣ ਤੋਂ ਬਾਅਦ ਬੀਤੇ ਦਿਨੀਂ ਜਥੇਬੰਦੀ ਦਾ ਢਾਂਚਾ ਭੰਗ ਕਰ ਦਿੱਤਾ ਸੀ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ ਸਨ।