ਭਾਈ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਮੋਰਚੇ ਦੇ ਨਾਂ 'ਤੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਭਾਈ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਮੋਰਚੇ ਦੇ ਨਾਂ 'ਤੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਬਠਿੰਡਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ, ਬੰਦੀ ਸਿੰਘਾਂ ਦੀ ਰਿਹਾਈ ਕਰਾਉਣ ਅਤੇ ਬਹਿਬਲ ਕਲਾਂ ਸਾਕੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਦੀਆਂ ਤਿੰਨ ਮੰਗਾਂ ਨਾਲ ਸ਼ੁਰੂ ਕੀਤੇ ਬਰਗਾੜੀ ਮੋਰਚੇ ਨੂੰ ਹੁਣ ਪੂਰੀ ਤਰ੍ਹਾਂ ਲੋਕ ਸਭਾ ਚੋਣਾਂ ਦੇ ਭੇਂਟ ਚੜ੍ਹਾ ਦਿੱਤਾ ਗਿਆ ਹੈ। ਬਰਗਾੜੀ ਮੋਰਚੇ ਦੌਰਾਨ ਅਗਵਾਈ ਕਰਨ ਵਾਲੇ ਭਾਈ ਧਿਆਨ ਸਿੰਘ ਮੰਡ ਨੇ ਅੱਜ ਇਕ ਪੱਤਰਕਾਰ ਮਿਲਣੀ ਕਰਕੇ ਬਰਗਾੜੀ ਮੋਰਚੇ ਦੇ ਨਾਂ ਹੇਠ ਲੋਕ ਸਭਾ ਚੋਣਾਂ ਲੜਾਉਣ ਲਈ ਚਾਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ। 

ਅੱਜ ਐਲਾਨੇ ਗਏ ਨਾਵਾਂ ਵਿਚ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਕਰਮਜੀਤ ਸਿੰਘ ਸੋਢੀ, ਬਠਿੰਡਾ ਤੋਂ ਗੁਰਦੀਪ ਸਿੰਘ, ਖਡੂਰ ਸਾਹਿਬ ਤੋਂ ਭਾਈ ਮੋਹਕਮ ਸਿੰਘ ਤੇ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਚੋਣ ਲੜਨਗੇ। 

ਜ਼ਿਕਰਯੋਗ ਹੈ ਕਿ ਮੰਗਾਂ ਪੂਰੀਆਂ ਹੋਏ ਬਿਨ੍ਹਾਂ ਭਾਈ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਮੋਰਚਾ ਖਤਮ ਕਰ ਦਿੱਤਾ ਗਿਆ ਸੀ, ਜਿਸ ਕਾਰਨ ਖ਼ਾਲਸਾ ਪੰਥ ਵਿਚ ਉਨ੍ਹਾਂ ਪ੍ਰਤੀ ਇਕ ਵੱਡੀ ਬੇਵਿਸ਼ਵਾਸੀ ਵੀ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਇਸ ਬੇਵਿਸ਼ਵਾਸੀ ਦੇ ਅਧਾਰ 'ਤੇ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਲੋਂ ਅਗਲੇ ਕਿਸੇ ਵੀ ਕੌਮੀ ਸੰਘਰਸ਼ ਵਿਚ ਭਾਈ ਧਿਆਨ ਸਿੰਘ ਮੰਡ ਨੂੰ ਅਗਵਾਈ ਨਾ ਸੌਂਪਣ ਦਾ ਐਲਾਨ ਕਰ ਦਿੱਤਾ ਗਿਆ ਹੈ।