ਪੰਜਾਬ ਪੁਲਿਸ ਦਾ ਐਸਪੀ ਬਲਾਤਕਾਰ ਦਾ ਦੋਸ਼ੀ ਕਰਾਰ; 21 ਫਰਵਰੀ ਨੂੰ ਹੋਵੇਗਾ ਸਜ਼ਾ ਦਾ ਐਲਾਨ
ਚੰਡੀਗੜ੍ਹ: ਪਠਾਨਕੋਟ ਏਅਰਬੇਸ 'ਤੇ ਹੋਏ ਹਮਲੇ ਦੌਰਾਨ ਸੁਰਖ਼ੀਆਂ 'ਚ ਰਹੇ ਐਸ.ਪੀ.ਸਲਵਿੰਦਰ ਸਿੰਘ ਨੂੰ ਔਰਤ ਮੁਲਾਜ਼ਮ ਨਾਲ ਬਲਾਤਕਾਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਦਾਲਤ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ।
ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ ਜਬਰ ਜਨਾਹ ਦੇ ਇੱਕ ਮਾਮਲੇ ਵਿਚ ਸਲਵਿੰਦਰ ਸਿੰਘ ਉੱਪਰ ਦੋਸ਼ ਦਾਇਰ ਕੀਤੇ ਗਏ ਹਨ। ਅਦਾਲਤ ਵੱਲੋਂ ਇਸ ਮਾਮਲੇ 'ਤੇ 21 ਫਰਵਰੀ ਨੂੰ ਫ਼ੈਸਲਾ ਸੁਣਾਇਆ ਜਾਵੇਗਾ।
ਜਿਕਰਯੋਗ ਹੈ ਕਿ ਸਲਵਿੰਦਰ ਸਿੰਘ ਉਤੇ ਗੁਰਦਾਸਪੁਰ ਦੀ ਰਹਿਣ ਵਾਲੀ ਇਕ ਔਰਤ ਵਲੋਂ ਰਿਸ਼ਵਤ ਅਤੇ ਬਲਾਤਕਾਰ ਦੇ ਦੋਸ਼ ਲਗਾਏ ਗਏ ਸਨ। ਜਿਸ ਦੇ ਆਧਾਰ ਉਤੇ 3 ਅਗਸਤ 2016 ਨੂੰ ਸਲਵਿੰਦਰ ਸਿੰਘ ਉਤੇ ਪੁਲਸ ਵਲੋਂ ਮਾਮਲਾ ਦਰਜ਼ ਕੀਤਾ ਗਿਆ ਸੀ।
Comments (0)