ਆਮ ਆਦਮੀ ਪਾਰਟੀ ਨੇ ਪੰਜਾਬ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕੀਤਾ

ਆਮ ਆਦਮੀ ਪਾਰਟੀ ਨੇ ਪੰਜਾਬ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕੀਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪਾਰਟੀ ਢਾਂਚੇ ਨੂੰ ਭੰਗ ਕਰ ਦਿੱਤਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਐਲਾਨ ਕੀਤਾ।

ਜਰਨੈਲ ਸਿੰਘ ਨੇ ਦੱਸਿਆ ਕਿ ਭਗਵੰਤ ਮਾਨ ਦਾ ਪ੍ਰਧਾਨ ਦਾ ਅਹੁਦਾ ਬਹਾਲ ਰਹੇਗਾ ਜਦਕਿ ਬਾਕੀ ਸਾਰਾ ਢਾਂਚਾ ਭੰਗ ਕਰ ਦਿੱਤਾ ਗਿਆ ਹੈ। 

ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ ਅਤੇ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹ ਫੈਂਸਲਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ।