ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਤਿੰਨ ਸੀਟਾਂ ਦੇ ਉਮੀਦਵਾਰ ਐਲਾਨੇ
ਚੰਡੀਗੜ੍ਹ: ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੀ ਕੋਰ ਕਮੇਟੀ ਦੀ ਇਕ ਬੈਠਕ ਅੱਜ ਸੰਗਰੂਰ ਵਿਖੇ ਹੋਈ। ਬੈਠਕ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਉਮੀਦਵਾਰਾਂ ਦੇ ਨਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਮਗਰੋਂ ਪਾਰਟੀ ਦੇ ਸੂਬਾਈ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਉਮੀਦਵਾਰਾਂ ਵਿਚ ਜਲੰਧਰ ਤੋਂ ਸੇਵਾਮੁਕਤ ਜੱਜ ਜ਼ੋਰਾ ਸਿੰਘ, ਫ਼ਤਿਹਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਚੌਂਦਾ ਅਤੇ ਗੁਰਦਾਸਪੁਰ ਤੋਂ ਪੀਟਰ ਮਸੀਹ ਚੀਦਾ ਦੇ ਨਾਂ ਸ਼ਾਮਿਲ ਹਨ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)