ਐਡਵੋਕੇਟ ਧਾਮੀ ਨੇ ਬਰਤਾਨੀਆ ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆਂ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲ ਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ।
Comments (0)