ਅਰੁਣਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿਚੋਂ 32 ਸਾਲਾਂ ਮਗਰੋਂ ਹਟਾਇਆ ਕਾਲਾ ਕਾਨੂੰਨ 'ਅਫਸਪਾ'

ਅਰੁਣਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿਚੋਂ 32 ਸਾਲਾਂ ਮਗਰੋਂ ਹਟਾਇਆ ਕਾਲਾ ਕਾਨੂੰਨ 'ਅਫਸਪਾ'

ਨਵੀਂ ਦਿੱਲੀ: ਕਾਲੇ ਕਾਨੂੰਨ ਵਜੋਂ ਜਾਣੇ ਜਾਂਦੇ ਆਰਮਡ ਫੋਰਸਿਸ ਸਪੈਸ਼ਲ ਪਾਵਰਸ ਐਕਟ (ਅਫਸਪਾ) ਨੂੰ ਭਾਰਤ ਸਰਕਾਰ ਨੇ ਉਤਰ ਪੂਰਬੀ ਸੂਬੇ ਅਰੁਣਾਚਲ ਪ੍ਰਦੇਸ਼ ਵਿਚੋਂ 32 ਸਾਲਾਂ ਦੇ ਲੰਬੇ ਸਮੇਂ ਬਾਅਦ ਕੁਝ ਹੱਦ ਤੱਕ ਹਟਾਉਣ ਦਾ ਐਲਾਨ ਕੀਤਾ ਹੈ। 

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿਚ ਐਲਾਨ ਕੀਤਾ ਗਿਆ ਹੈ ਕਿ ਅਰੁਣਾਚਲ ਪ੍ਰਦੇਸ਼ ਦੇ ਨੌਂ ਵਿੱਚੋਂ ਤਿੰਨ ਜ਼ਿਲ੍ਹਿਆਂ ’ਚੋਂ ਕਾਲੇ ਕਾਨੂੰਨ ਅਫਸਪਾ ਨੂੰ ਹਟਾ ਦਿੱਤਾ ਗਿਆ ਹੈ ਪਰ ਇਹ ਐਕਟ ਇਹਨਾਂ ਤਿੰਨ ਜ਼ਿਲ੍ਹਿਆਂ ਦੇ ਮਿਆਂਮਾਰ ਦੀ ਸਰਹੱਦ ਨਾਲ ਲੱਗਦੇ ਖੇਤਰ ਵਿਚ ਲਾਗੂ ਰਹੇਗਾ।

ਦੱਸਣਯੋਗ ਹੈ ਕਿ ਇਸ ਕਾਲੇ ਕਾਨੂੰਨ ਨਾਲ ਭਾਰਤ ਸਰਕਾਰ ਨੇ ਆਪਣੀਆਂ ਫੌਜਾਂ ਨੂੰ ਵਾਧੂ ਤਾਕਤਾਂ ਦਿੱਤੀਆਂ ਹੋਈਆਂ ਹਨ ਜਿਹਨਾਂ ਦੀ ਵਰਤੋਂ ਨਾਲ ਭਾਰਤ ਤੋਂ ਅਜ਼ਾਦੀ ਚਾਹੁੰਦੇ ਲੋਕਾਂ ਦੇ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾਂਦਾ ਹੈ। ਦੁਨੀਆ ਪੱਧਰ 'ਤੇ ਭਾਰਤ ਦੇ ਇਸ ਕਾਨੂੰਨ ਨੂੰ ਕਾਲੇ ਕਾਨੂੰਨ ਵਜੋਂ ਜਾਣਿਆ ਜਾਂਦਾ ਹੈ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ