ਰਾਜਪਾਲ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਧਰਨਾ ਖ਼ਤਮ ਕੀਤਾ

ਰਾਜਪਾਲ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਧਰਨਾ ਖ਼ਤਮ ਕੀਤਾ

ਕਿਸਾਨ ਆਗੂਆਂ ਨੇ ਕਿਹਾ ਕਿ ਮੰਗਾਂ ਮੰਨਵਾਉਣ ਲਈ ਹੁਣ 19 ਦਸੰਬਰ ਨੂੰ ਸੀਐਮ  ਮਾਨ ਨਾਲ  ਹੋਵੇਗੀ ਮੀਟਿੰਗ

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: 26 ਨਵੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਧਰਨਾ ਦੇ ਰਹੇ ਕਿਸਾਨਾਂ ਦੀ  ਰਾਜਪਾਲ ਨਾਲ ਮੀਟਿੰਗ ਹੋਈ ਤੇ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਕਿਸਾਨਾਂ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਕੇਂਦਰ ਸਰਕਾਰ ਤੋਂ ਕੀ ਹਨ ਕਿਸਾਨਾਂ ਦੀਆਂ ਮੰਗਾਂ  

ਸਾਰੀਆਂ ਫਸਲਾਂ 'ਤੇ ਐਮਐਸਪੀ ਦਿਓ

ਫਸਲ ਖਰੀਦ ਗਾਰੰਟੀ ਕਾਨੂੰਨ

ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰੋ

ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਉ

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਤੇ ਸਜ਼ਾ ਦਿਓ

ਦਿੱਲੀ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਰੱਦ ਕਰੋ

ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ

60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਉ

ਨਿਊਜ਼ਕਲਿੱਕ ਖਿਲਾਫ ਦਰਜ ਕੀਤੀ ਐਫ ਆਈ ਆਰ ਰੱਦ ਕਰੋ

ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ

ਖੇਤੀ ਨੂੰ ਕਾਰਪੋਰੇਟਾਂ ਨੂੰ ਫਸਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ

ਪਬਲਿਕ ਸੈਕਟਰ ਬਹਾਲ ਕਰੋ ਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ

ਪੰਜਾਬ ਸਰਕਾਰ ਤੋਂ ਕੀ ਹਨ ਕਿਸਾਨਾਂ ਦੀਆਂ ਮੰਗਾਂ

ਹੜ੍ਹਾਂ ਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਵੇ

ਝੋਨੇ ਦਾ ਬਦਲ ਦੇਵੇ ਸਰਕਾਰ

ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ  ਐਮਐਸਪੀ ਤੇ ਖਰੀਦ ਦੀ ਗਾਰੰਟੀ ਦਿਓ

ਕਿਸਾਨਾਂ ਦਾ ਸਾਰਾ ਕਰਜ਼ਾ ਰੱਦ ਕੀਤਾ ਜਾਵੇ

ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ

ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਜਾਰੀ ਕੀਤਾ ਜਾਵੇ 

ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰੋ ਤੇ ਮਾਲਕੀ ਹੱਕ ਦਿਓ

ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ

ਪਰਾਲੀ ਸਾੜਨ ਕਰਕੇ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ ਰੱਦ ਹੋਣ

ਜ਼ਮੀਨਾਂ 'ਤੇ ਕੀਤੀਆਂ ਰੈਡ ਐਂਟਰੀਆਂ ਰੱਦ ਕੀਤੀਆਂ ਜਾਣ

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦਿੱਤੀਆਂ ਜਾਣ