ਡਾਕਟਰਾਂ ਦੀ ਜਥੇਬੰਦੀ ਨੇ ਮੋਦੀ ਨੂੰ ਚਿੱਠੀ ਲਿਖ ਕੇ ਸੁਣਾਇਆ ਦੁੱਖ

ਡਾਕਟਰਾਂ ਦੀ ਜਥੇਬੰਦੀ ਨੇ ਮੋਦੀ ਨੂੰ ਚਿੱਠੀ ਲਿਖ ਕੇ ਸੁਣਾਇਆ ਦੁੱਖ

ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਸ) ਦੀ ਰੈਸੀਡੈਂਟ ਡਾਕਟਰਸ ਐਸੋਸੀਏਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕੋਰੋਨਾਵਾਇਰਸ ਖਿਲਾਫ ਹਸਪਤਾਲਾਂ ਵਿਚ ਜੂਝ ਰਹੇ ਮੈਡੀਕਲ ਸਟਾਫ ਵੱਲੋਂ ਸੁਰੱਖਿਆ ਦਾ ਸਮਾਨ, ਇਕਾਂਤਵਾਸ ਰਿਹਾਇਸ਼ਾਂ ਅਤੇ ਕੋਵਿਡ-19 ਟੈਸਟਿੰਗ ਕਿੱਟਾਂ ਨਾ ਮਿਲਣ ਦੀਆਂ ਸ਼ਿਕਾਇਤਾਂ ਕਰਨ 'ਤੇ ਇਹ ਸਮਾਨ ਅਤੇ ਸਹੂਲਤਾਂ ਮੁਹੱਈਆ ਕਰਾਉਣ ਦੀ ਥਾਂ ਉਲਟ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 

ਸਿਹਤ ਮੁਲਾਜ਼ਮਾਂ ਖਿਲਾਫ ਬਣਾਏ ਜਾ ਰਹੇ ਇਸ ਮਾਹੌਲ 'ਤੇ ਫਿਕਰ ਪ੍ਰਗਟ ਕਰਦਿਆਂ ਜਥੇਬੰਦੀ ਨੇ ਕਿਹਾ ਹੈ ਕਿ ਸਰਕਾਰ ਇਸ ਗੱਲ ਵੱਲ ਖਾਸ ਤਵੱਜੋ ਦਵੇ ਅਤੇ ਸਿਹਤ ਮੁਲਾਜ਼ਮਾਂ ਨੂੰ ਸਹੂਲਤਾਂ ਦੇਣ ਲਈ ਇਕ ਸਾਰਥਕ ਮਾਹੌਲ ਸਿਰਜਿਆ ਜਾਵੇ।

ਜ਼ਿਕਰਯੋਗ ਹੈ ਕਿ ਕਈ ਥਾਵਾਂ 'ਤੇ ਸਿਹਤ ਮੁਲਾਜ਼ਮਾਂ ਖਿਲਾਫ ਪ੍ਰਸ਼ਾਸਨਕ ਕਾਰਵਾਈ ਦੀਆਂ ਖਬਰਾਂ ਵੀ ਆਈਆਂ ਸਨ ਤੇ ਸਿਹਤ ਮੁਲਾਜ਼ਮਾਂ ਨੂੰ ਰਿਹਾਇਸ਼ ਲਈ ਵੀ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।