ਭਾਰਤ ਪਾਕਿਸਤਾਨ ਦਰਮਿਆਨ ਹਵਾਈ ਜੰਗ ਸ਼ੁਰੂ ਹੋਈ

ਭਾਰਤ ਪਾਕਿਸਤਾਨ ਦਰਮਿਆਨ ਹਵਾਈ ਜੰਗ ਸ਼ੁਰੂ ਹੋਈ

ਚੰਡੀਗੜ੍ਹ: ਭਾਰਤ ਵੱਲੋਂ ਪਾਕਿਸਤਾਨ ਦੇ ਖੇਤਰ ਵਿਚ ਕੀਤੇ ਹਵਾਈ ਹਮਲੇ ਦੇ ਜਵਾਬ ਵਿੱਚ ਅੱਜ ਪਾਕਿਸਤਾਨ ਦੀ ਹਵਾਈ ਫੌਜ ਵੱਲੋਂ ਭਾਰਤ ਦੇ ਪ੍ਰਬੰਧ ਹੇਠਲੇ ਕਸ਼ਮੀਰ ਦੇ ਇਲਾਕੇ ਵਿਚ ਹਵਾਈ ਹਮਲਾ ਕੀਤਾ ਗਿਆ। 

ਇਸ ਹਮਲੇ ਦੀ ਪੁਸ਼ਟੀ ਕਰਦਿਆਂ ਪਾਕਿਸਤਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਫੌਜ ਨੇ ਭਾਰਤ ਦੇ ਦੋ ਲੜਾਕੂ ਜਹਾਜ਼ਾਂ ਨੂੰ ਸੁੱਟ ਦਿੱਤਾ ਹੈ। ਇਸ ਤੋਂ ਇਲਾਵਾ ਇੱਕ ਭਾਰਤੀ ਪਾਇਲਟ ਨੂੰ ਗ੍ਰਿਫ਼ਤਾਰ ਕਰਨ ਦਾ ਵੀ ਦਾਅਵਾ ਕੀਤਾ ਹੈ।

ਇਸ ਜੰਗੀ ਮਾਹੌਲ ਦੇ ਚਲਦਿਆਂ ਭਾਰਤ ਸਰਕਾਰ ਨੇ ਕਸ਼ਮੀਰ, ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ 'ਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।