ਕੋਰੋਨਾਵਾਇਰਸ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਸਿੱਖਾਂ ਲਈ ਹੁਕਮ

ਕੋਰੋਨਾਵਾਇਰਸ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਸਿੱਖਾਂ ਲਈ ਹੁਕਮ

ਅੰਮ੍ਰਿਤਸਰ: ਕੋਰੋਨਾਵਾਇਰਸ ਦੀ ਮਹਾਂਮਾਰੀ ਫੈਲਣ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਇਸ ਸੰਦੇਸ਼ ਵਿਚ ਸਿੱਖ ਸੰਗਤਾਂ ਨੂੰ ਕਿਹਾ ਗਿਆ ਹੈ ਕਿ ਮਾਨਵਤਾ ਦੀ ਇਸ ਖਤਰੇ ਵਿਚ ਮਦਦ ਕਰਨੀ ਸਿੱਖ ਕੌਮ ਦਾ ਜ਼ਰੂਰੀ ਫਰਜ਼ ਬਣਦਾ ਹੈ ਤੇ ਗੁਰਦੁਆਰਾ ਸਾਹਿਬਾਨ ਵਿਚ ਨਿਤਾ ਪ੍ਰਤੀ ਦੀ ਮਰਿਯਾਦਾ ਤੋਂ ਬਿਨ੍ਹਾਂ ਫਿਲਹਾਲ ਵੱਡੇ ਧਾਰਮਿਕ ਸਮਾਗਮ ਦੋ ਹਫਤਿਆਂ ਲਈ ਮੁਲਤਵੀ ਕਰਨ ਲਈ ਕਿਹਾ ਗਿਆ ਹੈ।

ਸੰਦੇਸ਼ ਵਿਚ ਕਿਹਾ ਗਿਆ ਹੈ ਕਿ 'ਗਰੂ ਦੀ ਗੋਲਕ ਗਰੀਬ ਦਾ ਮੂੰਹ' ਅਨੁਸਾਰ ਵਿਸ਼ਵ ਭਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਪਣੇ ਆਪਣੇ ਖਿੱਤਿਆਂ ਵਿਚ ਜ਼ਰੂਰਤਮੰਦਾਂ ਦੀ ਹਰ ਤਰ੍ਹਾਂ ਦੀ ਮਦਦ (ਲੰਗਰ, ਦਵਾਈਆਂ, ਜ਼ਰੂਰੀ ਸਮਾਨ ਆਦਿ) ਕਰਨ ਲਈ ਅੱਗੇ ਆਉਣ, ਖਾਸ ਕਰ ਵਿਦੇਸ਼ਾਂ ਵਿਚ ਪੜ੍ਹਨ ਗਏ ਵਿਦਿਆਰਥੀਆਂ ਦੀ ਸਹਾਇਤਾ ਲਈ ਗੁਰੂ ਘਰਾਂ ਦੇ ਖਜ਼ਾਨਿਆਂ ਦੀ ਵਰਤੋਂ ਖੁੱਲ੍ਹਦਿਲੀ ਨਾਲ ਕੀਤੀ ਜਾਵੇ।

ਇਸ ਤੋਂ ਇਲਾਵਾ ਲੋੜ ਪੈਣ 'ਤੇ ਗੁਰੂ ਘਰਾਂ ਦੀਆਂ ਸਰਾਵਾਂ ਨੂੰ ਵਾਇਰਸ ਪੀੜਤਾਂ ਨੂੰ ਅਲਾਹਿਦਗੀ () ਲਈ ਤਿਆਰ ਰੱਖਣ ਵਾਸਤੇ ਕਿਹਾ ਗਿਆ ਹੈ। 

ਸੰਦੇਸ਼ ਵਿਚ ਸਿੱਖ ਪਰਿਵਾਰਾਂ ਨੂੰ ਆਪਣੇ ਘਰ ਵਿਚ ਰਹਿ, ਗੁਰਬਾਣੀ ਦਾ ਪਾਠ ਕਰਨ, ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਅਤੇ ਸਵੈ-ਅਲਹਿਦਗੀ () ਧਾਰਨ ਕਰਨ ਲਈ ਕਿਹਾ ਗਿਆ ਹੈ। 

ਵਹਿਮ ਭਰਮਾਂ ਤੋਂ ਬਚਣ ਲਈ ਹੁਕਮ ਕਰਦਿਆਂ ਕਿਹਾ ਗਿਆ ਹੈ ਕਿ ਸਿੱਖ ਧਰਮ ਵਿਚ ਵਹਿਮ ਭਰਮ ਲਈ ਕੋਈ ਥਾਂ ਨਹੀਂ ਹੈ ਇਸ ਲਈ ਸਿੱਖ, ਵਹਿਮ ਭਰਮ ਤੋਂ ਰਹਿਤ ਰਹਿੰਦਿਆਂ ਅਫਵਾਹਾਂ ਤੋਂ ਬਚਣ ਅਤੇ ਹਰ ਹਾਲ ਅਕਾਲ ਪੁਰਖ ਵਾਹਿਗੁਰੂ 'ਤੇ ਭਰੋਸਾ ਰੱਖੇ 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।