ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਭਾਰਤ ਬੰਦ ਦੀ ਹਮਾਇਤ ਦਾ ਐਲਾਨ ਕਿਸਾਨਾਂ ਤੇ ਹੋਏ ਲਾਠੀ ਚਾਰਜ ਦੀ ਨਿੰਦਿਆ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਭਾਰਤ ਬੰਦ ਦੀ ਹਮਾਇਤ ਦਾ ਐਲਾਨ ਕਿਸਾਨਾਂ ਤੇ ਹੋਏ ਲਾਠੀ ਚਾਰਜ ਦੀ ਨਿੰਦਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਮੀਟਿੰਗ ਕੌਮੀ ਪ੍ਰਧਾਨ ਦਲੇਰ ਸਿੰਘ ਡੋਡ ਅਗਵਾਈ ਵਿੱਚ ਹੋਈ ਇਸ ਮੌਕੇ ਭਾਈ ਪਰਮਜੀਤ ਸਿੰਘ ਜੀ ਖਾਲਸਾ ਸਰਪ੍ਰਸਤ ਭਾਈ ਮੇਜਰ ਸਿੰਘ ਖਾਲਸਾ ਭਾਈ  ਭਾਈ ਬਲਵਿੰਦਰ ਸਿੰਘ ਰੋਡੇ ਨੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਮਜ਼ਦੂਰ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਵੱਲੋਂ ਦੇਸ਼ ਦੇ ਜਲ ਜੰਗਲ ਜਮੀਨ ਅਤੇ ਸਮੁੱਚੇ ਕਾਰੋਬਾਰਾਂ ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣ ਅਤੇ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਦਬਾ ਕੇ ਬਹੁ ਗਿਣਤੀਆਂ ਦੇ ਧੁਰਵੀਕਰਣ ਕਰਕੇ ਦੇਸ਼ ਦੇ ਫੈਡਰਲ ਢਾਂਚੇ ਨੂੰ ਕਮਜ਼ੋਰ ਕਰਨ ਦੇ ਏਜੰਡੇ ਦੇ ਵਿਰੋਧ ਵਿੱਚ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦੀ ਫੈਡਰੇਸ਼ਨ ਪੂਰਨ ਹਮਾਇਤ ਕਰਨ ਕਰਦੀ ਹੈ ਉਹਨਾਂ ਕਿਹਾ ਕਿ ਬੰਦ ਨੂੰ ਸਫਲ ਬਣਾਉਣ ਲਈ ਫੈਡਰੇਸ਼ਨ ਆਪਣੇ ਕਾਡਰ ਦੀ ਲਾਮਬੰਦੀ ਕਰੇਗੀ ਅਤੇ 16 ਫਰਵਰੀ ਨੂੰ ਹੋਣ ਵਾਲੇ ਇਕੱਠਾਂ ਵਿੱਚ ਸ਼ਮੂਲੀਅਤ ਕਰੂਗੀ।

ਫੈਡਰੇਸ਼ਨ ਦੇ ਪ੍ਰਧਾਨ ਡੋਡ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ‌ ਪਿਛਲੇ 10 ਸਾਲਾਂ ਵਿੱਚ ਜੀ ਐਸ ਟੀ ਡੈਮ  ਸੇਫਟੀ ਐਕਟ ਕੇਂਦਰੀ ਬਿਜਲ ਬਿਜਲੀ ਰੈਗੂਲੇਟਰੀ ਕਮਿਸ਼ਨ ਕੌਮੀ ਸਿੱਖਿਆ ਨੀਤੀ ਆਦਿ ਰਾਹੀਂ ਸੂਬਿਆਂ ਦੇ ਅਧਿਕਾਰਾਂ ਨੂੰ ਵੱਡਾ ਖੋਰਾ ਲਾਇਆ ਗਿਆ ਹੈ ਆਪਣੇ ਹੱਕ ਮੰਗਣ ਲਈ ਦਿੱਲੀ ਨੂੰ ਜਾ ਰਹੇ ਕਿਸਾਨਾਂ ਨੂੰ ਰੋਕ ਕੇ ਉਹਨਾਂ ਤੇ ਅੱਥਰੂ ਗੈਸ ਦੇ ਗੋਲੇ ਲਾਠੀ ਚਾਰਜ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਨੂੰ ਜਖਮੀ ਕੀਤਾ ਗਿਆ ਵੱਖ-ਵੱਖ ਬਾਰਡਰਾਂ ਨੂੰ ਸੀਲ ਕੀਤਾ ਗਿਆ ਜਿਹੜੇ ਦੋ ਸਾਲ ਪਹਿਲਾਂ ਵਾਅਦੇ ਕੀਤੇ ਸੀ ਕੇਂਦਰ ਸਰਕਾਰ ਨੇ ਉਹਨਾਂ ਵਾਅਦਿਆਂ ਤੋਂ ਮੁੱਕਰਨ ਦੇ ਕਾਰਨ ਦੁਬਾਰਾ ਸੰਘਰਸ਼ ਲਈ ਜਾ ਰਹੇ ਕਿਸਾਨਾਂ ਤੇ ਲਾਠੀ ਚਾਰਜ ਕਰਨ ਦੀ ਨਿਖੇਦੀ ਕੀਤੀ ਅੱਜ ਦੇਸ਼ ਦੇ ਅੰਨਦਾਤਾ ਜਿਹੜਾ ਸਮੁੱਚੇ ਹੀ ਦੇਸ਼ ਦਾ ਢਿੱਡ ਭਰਦਾ ਉਹ ਸੜਕਾਂ ਤੇ ਰੁਲ ਰਿਹਾ ਹੈ ਹਰਿਆਣਾ ਸਰਕਾਰ ਵੱਲੋਂ ਪੰਜਾਬ ਵਿੱਚ ਆ ਕੇ ਡਰੋਨ ਰਾਹੀਂ ਅਥਰੂ ਗੈਸ ਦੇ ਗੋਲੇ ਸਿੱਟਣੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਜਖਮੀ ਕਰਨ ਤੇ ਪੰਜਾਬ ਸਰਕਾਰ ਨੂੰ ਐਕਸ਼ਨ ਲੈਣਾ ਚਾਹੀਦਾ ਹੈ ਇਸ ਮੌਕੇ ਭਾਈ ਰਾਜਵਿੰਦਰ ਸਿੰਘ ਗੋਲਡੀ ਜ਼ਿਲਾ ਪ੍ਰਧਾਨ ਫਿਰੋਜਪੁਰ ਭਾਈ ਰਾਜਵਿੰਦਰ ਸਿੰਘ ਪੰਜਗਰਾਈ ਜ਼ਿਲਾ ਪ੍ਰਧਾਨ ਫਰੀਦਕੋਟ ਜਸਪ੍ਰੀਤ ਸਿੰਘ ਜਿਲਾ ਫਤਿਹਗੜ੍ਹ ਸਾਹਿਬ ਭਾਈ ਹਰਜਿੰਦਰ ਸਿੰਘ ਜਿੰਦਾ ਜਿਲਾ ਪ੍ਰਧਾਨ ਅੰਮ੍ਰਿਤਸਰ ਸਾਹਿਬ ਭਾਈ ਬਲਜਿੰਦਰ ਸਿੰਘ ਜਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਭਾਈ ਰੇਸ਼ਮ ਸਿੰਘ ਜਿਲਾ ਪ੍ਰਧਾਨ ਮੋਗਾ ਭਾਈ ਗੁਰਪ੍ਰੀਤ ਸਿੰਘ ਲੁਧਿਆਣਾ ਭਾਈ ਅਮਨਦੀਪ ਸਿੰਘ ਜਿਲਾ ਪ੍ਰਧਾਨ ਜਲੰਧਰ ਭਾਈ ਗੁਰਪ੍ਰੀਤ ਸਿੰਘ ਫਤਿਹ ਮੀਡੀਆ ਇੰਚਾਰਜ ਭਾਈ ਬਚਿੱਤਰ ਸਿੰਘ ਜਿਲ੍ਾ ਪ੍ਰਧਾਨ ਪਠਾਨਕੋਟ ਭਾਈ ਸਰਬਜੀਤ ਸਿੰਘ ਜਿਲਾ ਪ੍ਰਧਾਨ ਗੁਰਦਾਸਪੁਰ ਭਾਈ ਗੁਰਪ੍ਰੀਤ ਸਿੰਘ ਜਿਲਾ ਪ੍ਰਧਾਨ ਰੋਪੜ ਭਾਈ ਦਵਿੰਦਰ ਸਿੰਘ ਜਿਲਾ ਪ੍ਰਧਾਨ ਬਠਿੰਡਾ ਭਾਈ ਗੁਰਮੀਤ ਸਿੰਘ ਜਿਲਾ ਪ੍ਰਧਾਨ ਫਾਜ਼ਿਲਕਾ ਭਾਈ  ਚਰਨਪ੍ਰੀਤ ਸਿੰਘ ਜਿਲਾ ਪ੍ਰਧਾਨ ਹੁਸ਼ਿਆਰਪੁਰ ਭਾਈ ਗੁਰਬੀਰ ਸਿੰਘ ਭੁੱਲਰ ਜਿਲਾ ਪ੍ਰਧਾਨ ਤਰਨ ਤਾਰਨ ਸਾਹਿਬ ਭਾਈ ਬੂਟਾ ਸਿੰਘ ਜਿਲਾ ਪ੍ਰਧਾਨ ਬਰਨਾਲਾ ਆਗੂ ਹਾਜ਼ਰ ਸਨ.