ਧਾਮੀ ਵੱਲੋਂ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼

ਧਾਮੀ ਵੱਲੋਂ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮ੍ਰਿਤਸਰ 7 ਜਨਵਰੀ : ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼ ਰਿਲੀਜ਼ ਕੀਤਾ।

 ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਕਾਰਜਕਰਨੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ, ਸਕੱਤਰ ਪ੍ਰਤਾਪ ਸਿੰਘ ਤੋਂ ਇਲਾਵਾ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਵਿੱਚ ਸਕੱਤਰ ਬਲਜੀਤ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ) ਦੇ ਮੀਤ ਪ੍ਰਧਾਨ ਇੰਦਰਜੋਧ ਸਿੰਘ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ, ਐਨ.ਜੀ.ਏ.ਆਈ. ਦੇ ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਤੇ ਮਨਦੀਪ ਸਿੰਘ ਜੀਰਕਪੁਰ, ਸ਼ੈਰੀ ਸਿੰਘ ਅਤੇ ਹਰਸਿਮਰਨ ਸਿੰਘ ਵੀ ਹਾਜ਼ਰ ਸਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਸਤਰ ਵਿੱਦਿਆ ਸਿੱਖ ਕੌਮ ਦੀ ਇਤਿਹਾਸਿਕ ਤੇ ਵਿਰਾਸਤੀ ਜੰਗਜੂ ਕਲਾ ਹੈ ਅਤੇ ਹਰੇਕ ਸਿੱਖ ਮਾਈ-ਭਾਈ ਤੇ ਬੱਚਿਆਂ ਨੂੰ ਸਵੈ-ਰੱਖਿਆ ਦੀ ਇਸ ਕਲਾ ਨੂੰ ਅਪਣਾਉਣਾ ਚਾਹੀਦਾ ਹੈ। ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਇਸ ਸ਼ਸਤਰ ਵਿੱਦਿਆ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ। ਉਹਨਾਂ ਹਰਜੀਤ ਸਿੰਘ ਗਰੇਵਾਲ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ।  ਇਸ ਤੋਂ ਪਹਿਲਾਂ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਜੋ ਕਿ ਐਨ.ਜੀ.ਏ.ਆਈ. ਦੇ ਪ੍ਰਧਾਨ ਵੀ ਹਨ, ਨੇ ਐਡਵੋਕੇਟ ਧਾਮੀ ਅਤੇ ਰਜਿੰਦਰ ਸਿੰਘ ਮਹਿਤਾ ਨੂੰ ਗੱਤਕੇ ਦੇ ਸਲਾਨਾ ਕੈਲੰਡਰ ਦੀਆਂ ਖੂਬੀਆਂ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜਿੱਥੇ ਰੋਜਾਨਾ ਜੀਵਨ ਵਿੱਚ ਇਹ ਕੈਲੰਡਰ ਸੰਗਰਾਂਦ, ਮੱਸਿਆ, ਪੂਰਨਮਾਸ਼ੀ ਸਮੇਤ ਦੇਸੀ-ਅੰਗਰੇਜ਼ੀ ਮਹੀਨਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ ਉੱਥੇ ਹੀ ਗੱਤਕਾ ਖੇਡਣ ਦੇ ਲਾਭ ਬਾਰੇ ਵੀ ਇਸ ਰਾਹੀਂ ਜਾਣਕਾਰੀ ਮਿਲਦੀ ਰਹੇਗੀ।