'ਆਪੇ ਗੁਰੁ ਚੇਲਾ’ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਬਠਿੰਡਾ ਲਈ ਹੋਇਆ ਰਵਾਨਾ

'ਆਪੇ ਗੁਰੁ ਚੇਲਾ’ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਬਠਿੰਡਾ ਲਈ ਹੋਇਆ ਰਵਾਨਾ

ਵੱਖ-ਵੱਖ ਪੜਾਵਾਂ `ਤੇ ਨਗਰ ਕੀਰਤਨ ਦਾ ਸੰਗਤ ਵੱਲੋਂ ਕੀਤਾ ਗਿਆ ਭਰਵਾਂ ਸੁਆਗਤ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 15 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਛੇਵੇਂ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਲਈ ਰਵਾਨਾ ਹੋਇਆ।

ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਕੀਤਾ। ਅਰੰਭਤਾ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ `ਤੇ ਚਲਦਾ ਹੋਇਆ ਪਿੰਡ ਬਰਕੰਦੀ, ਰੁਪਾਣਾ, ਭੂੰਦੜ, ਗੁਰੂਸਰ, ਛੱਤੇਆਣਾ, ਕੋਟਭਾਈ, ਸਾਹਿਬ ਚੰਦ, ਭਲਾਈਆਣਾ, ਕੋਠੇ ਚੇਤ ਸਿੰਘ ਵਾਲਾ, ਕੋਠੇ ਫੂਲੇ ਵਾਲਾ, ਕਿਲੀ ਨਿਹਾਲ ਸਿੰਘ, ਅੱਡਾ ਬੁਰਜ ਮਹਿਮਾ, ਮਹਿਮਾ ਭਗਵਾਨਾ, ਕੋਠੇ ਨਾਥੀਆਣਾ, ਲੱਖੀ ਜੰਗਲ, ਨੇਹੀਆਂ ਵਾਲਾ, ਗੋਨਿਆਣਾ ਮੰਡੀ, ਮਾਲਰੋਡ, ਭੋਖੜਾ, ਗਿੱਲ ਪੱਤੀ, ਥਰਮਲ ਕਲੋਨੀ, ਭਾਈ ਘਨੱਈਆ ਚੌਂਕ, ਰੋਜ ਗਾਰਡਨ, ਸਬਜੀ ਮੰਡੀ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਹਾਜੀਰਤਨ, ਬਠਿੰਡਾ ਪੁੱਜਾ।

ਰਸਤੇ ਵਿਚ ਸੰਗਤ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਸੁੰਦਰ ਗੇਟ ਬਣਾਏ ਗਏ ਸਨ ਅਤੇ ਵੱਖ-ਵੱਖ ਪੜਾਵਾਂ ’ਤੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤੇ ਗਏ। ਸੰਗਤਾਂ ਵੱਲੋਂ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਨਗਰ ਕੀਰਤਨ ਨਾਲ ਚਲ ਰਹੀ ਸ਼ਸ਼ਤਰਾਂ ਵਾਲੀ ਬਸ ਵਿੱਚ ਸ਼ਸ਼ੋਭਿਤ ਗੁਰੂ ਸਾਹਿਬ ਦੇ ਸ਼ਸ਼ਤਰਾਂ ਦੇ ਵੀ ਸੰਗਤ ਨੇ ਉਤਸ਼ਾਹ ਨਾਲ ਦਰਸ਼ਨ ਕੀਤੇ।

ਜਿਕਰਯੋਗ ਹੈ ਕਿ ਆਪੇ ਗੁਰੁ ਚੇਲਾ ਨਗਰ ਕੀਰਤਨ 16 ਜਨਵਰੀ ਨੂੰ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਤੋਂ ਚੱਲ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪਹੁੰਚ ਕੇ ਸੰਪੂਰਨ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਦਰਸ਼ਨ ਸਿੰਘ ਮੋਠਾਂਵਾਲਾ, ਸ. ਅਵਤਾਰ ਸਿੰਘ ਵਣਵਾਲਾ, ਸ. ਨਵਤੇਜ ਸਿੰਘ ਕਾਉਣੀ, ਸੀਨੀਅਰ ਅਕਾਲੀ ਆਗੂ ਸ. ਕਰਮਜੀਤ ਸਿੰਘ ਰੋਜੀ ਬਰਕੰਦੀ, ਜਿਲ੍ਹਾ ਪ੍ਰਧਾਨ ਸ. ਪ੍ਰੀਤਇੰਦਰ ਸਿੰਘ, ਸ. ਹਰਦੀਪ ਸਿੰਘ ਡਿੰਪੀ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੇ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸ. ਰੇਸ਼ਮ ਸਿੰਘ, ਸ. ਜਰਨੈਲ ਸਿੰਘ, ਮਾਲਵਾ ਜੋਨ ਦੇ ਇੰਚਾਰਜ ਸ. ਜਗਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ, ਸ. ਨਿਰਮਲਜੀਤ ਸਿੰਘ, ਸ. ਮਨਜਿੰਦਰ ਸਿੰਘ ਬਿੱਟੂ, ਸ. ਜਗਜੀਤ ਸਿੰਘ।