ਨਿੱਝਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਣ ਨਾਲ ਪਰਿਵਾਰ ਅਤੇ ਭਾਈਚਾਰੇ ਲਈ ਬਣੀ ਨਿਆਂ ਦੀ ਉਮੀਦ: ਕੰਸਰਵੇਟਿਵ ਆਗੂ ਪੀਅਰ ਪੋਲੀਵਰ

ਨਿੱਝਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਣ ਨਾਲ ਪਰਿਵਾਰ ਅਤੇ ਭਾਈਚਾਰੇ ਲਈ ਬਣੀ ਨਿਆਂ ਦੀ ਉਮੀਦ: ਕੰਸਰਵੇਟਿਵ ਆਗੂ ਪੀਅਰ ਪੋਲੀਵਰ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 4 ਮਈ (ਮਨਪ੍ਰੀਤ ਸਿੰਘ ਖਾਲਸਾ):- ਫੈਡਰਲ ਕੰਸਰਵੇਟਿਵ ਆਗੂ ਪੀਅਰ ਪੋਲੀਵਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਕਤਲ ਬੇਹੱਦ ਗੰਭੀਰ ਅਪਰਾਧ ਹੈ। ਮੁਲਕ ਵਿਚ ਕਿਸੇ ਵੀ ਤਰਾਂ ਦੀ ਵਿਦੇਸ਼ੀ ਦਖਲਅੰਦਾਜ਼ੀ, ਖਾਸ ਤੌਰ ‘ਤੇ ਕੈਨੇਡੀਅਨ ਧਰਤੀ ‘ਤੇ ਕਿਸੇ ਕੈਨੇਡੀਅਨ ਨਾਗਰਿਕ ਦਾ ਕਤਲ, ਅਸਵੀਕਾਰਨਯੋਗ ਹੈ। ਉਹਨਾਂ ਕਿਹਾ ਕਿ ਇਹ ਚੰਗੀ ਖਬਰ ਹੈ ਕਿ ਆਖਰਕਾਰ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨਾਲ ਨਿੱਝਰ ਦੇ ਪਰਿਵਾਰ ਅਤੇ ਭਾਈਚਾਰੇ ਲਈ ਕੁਝ ਨਿਆਂ ਦੀ ਉਮੀਦ ਬਣੀ ਹੈ । ਜ਼ਿੰਮੇਵਾਰ ਲੋਕਾਂ ਨੂੰ ਉਨ੍ਹਾਂ ਦੇ ਜੁਰਮਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ। ਇਸਦੇ ਨਾਲ ਹੀ ਸਰਕਾਰ ਅਤੇ ਖੁਫੀਆ ਏਜੰਸੀਆਂ ਨੂੰ ਇਸ ਕਤਲ ਵਿੱਚ ਸ਼ਾਮਲ ਕਿਸੇ ਵੀ ਹੋਰ ਵਿਅਕਤੀ ਜਾਂ ਸੰਸਥਾ ਦਾ ਨਿਰੰਤਰ ਪਿੱਛਾ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ।