ਕਿਸਾਨ ਅੰਦੋਲਨ: ਪੁਲਿਸ ਅੱਤਿਆਚਾਰ

ਕਿਸਾਨ ਅੰਦੋਲਨ: ਪੁਲਿਸ ਅੱਤਿਆਚਾਰ

ਕੁਝ ਕਿਸਾਨਾਂ  ਨੂੰ ਜੇਲਾਂ ਵਿੱਚ ਵੀ ਡੱਕਿਆ ਗਿਆ

ਸ਼ਨੀਚਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਹਰਿਆਣਾ ਦੇ ਕਰਨਾਲ ਜ਼ਿਲੇ ਵਿਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਪੁਲੀਸ ਨੇ ਡਾਂਗਾਂ ਵਰ੍ਹਾਈਆਂ। ਲਾਠੀਚਾਰਜ ਦੌਰਾਨ 50 ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ। ਜਖ਼ਮ ਨਾ ਸਹਿੰਦੇ ਹੋਏ ਇਕ ਕਿਸਾਨ ਆਗੂ ਦੀ ਮੌਤ ਵੀ ਹੋ ਗਈ। ਜ਼ਖਮੀ ਹੋਏ ਕਿਸਾਨਾਂ ਦੀ ਸ਼ੋਸ਼ਲ ਮੀਡੀਆ  'ਚ ਫੋਟੋਆਂ, ਵੀਡੀਓਜ਼ ਵਾਇਰਲ ਵੀ ਹੋਈਆਂ। ਜੋ ਕਿ ਦਿਲ ਨੂੰ ਦਹਿਲਾ ਦੇਣ ਵਾਲੀਆਂ ਸਨ। ਇੱਕ ਹੋਰ ਵਾਇਰਲ ਹੋਈ ਵੀਡੀਓ ਵਿੱਚ ਡਿਊਟੀ ਮੈਜਿਸਟਰੇਟ ਪੁਲੀਸ ਜਵਾਨਾਂ ਨੂੰ ਕਿਸਾਨਾਂ ਦੇ ਸਿਰ ਪਾੜਨ ਦੀ ਖੁੱਲ ਦੇ ਰਿਹਾ ਹੈ। ਕੁਝ ਕਿਸਾਨਾਂ  ਨੂੰ ਜੇਲਾਂ ਵਿੱਚ ਵੀ ਡੱਕਿਆ ਗਿਆ , ਉਸ ਤੋਂ ਬਾਅਦ ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਦੇ ਕਿਸਾਨਾਂ ਨੇ ਟੋਲ ਪਲਾਜ਼ਿਆਂ ਤੇ ਇਕੱਠੇ ਹੋ ਕੇ ਸੜਕਾਂ ਜਾਮ ਕਰ ਦਿੱਤੀਆ। ਕੁਝ ਸਮਾਂ ਬਾਅਦ ਕਿਸਾਨਾਂ ਦੀ ਰਿਹਾਈ ਕਰ ਦਿੱਤੀ ਗਈ।ਇਹ ਬਹੁਤ ਹੀ ਗੰਭੀਰ ਮਸਲਾ ਹੈ। ਓਧਰ ਮੇਘਾਲਿਆ ਦੇ ਰਾਜਪਾਲ ਨੇ ਖੱਟਰ ਸਰਕਾਰ ਨੂੰ ਕਿਸਾਨਾਂ ਤੋਂ ਮਾਫ਼ੀ ਮੰਗਣ ਦੀ ਗੱਲ ਕਹੀ ਹੈ ਤੇ ਐਸ ਡੀ ਐਮ ਨੂੰ ਬਰਖ਼ਾਸਤ ਕਰਨ ਦੀ ਗੱਲ ਵੀ ਕਹੀ ਹੈ। ਹਰਿਆਣਾ ਸਰਕਾਰ ਦੇ ਉਪ ਮੁੱਖ ਮੰਤਰੀ ਨੇ ਵੀ ਕਿਹਾ ਕਿ ਆਈ ਏ ਐੱਸ ਅਫਸਰ ਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ ਸੀ। ਚੇਤੇ ਕਰਵਾ ਦੇਈਏ ਕਿ ਖੇਤੀ ਕਾਨੂੰਨਾਂ ਵਿੱਚ ਇਕ ਗੱਲ ਲਿਖੀ ਗਈ ਹੈ ਕਿ ਜੇ ਕਿਸਾਨਾਂ ਤੇ ਵਪਾਰੀਆਂ ਵਿੱਚ ਕੋਈ ਮਤਭੇਦ ਪੈਦਾ ਹੁੰਦਾ ਹੈ ਤਾਂ ਉਸ ਸਮੱਸਿਆ ਨੂੰ ਐਸ ਡੀ ਐਮ ਸੁਲਝਾਏਗਾ । ਇਸੇ ਗੱਲ ਦਾ ਕਿਸਾਨਾਂ ਨੂੰ ਡਰ ਹੈ, ਕਿ ਜੇ ਇਹ ਕਾਨੂੰਨ ਲਾਗੂ ਹੋ ਜਾਂਦੇ ਹਨ, ਕੀ ਅਜਿਹੇ ਅਫਸਰ ਕਿਸਾਨਾਂ ਦੀ ਸਮੱਸਿਆਵਾਂ ਨੂੰ ਹੱਲ ਕਰ ਪਾਉਣਗੇ।ਦਿੱਲੀ ਦੀ ਬਰੂਹਾਂ ਤੇ ਬੈਠੇ ਕਿਸਾਨਾਂ ਨੂੰ 9 ਮਹੀਨੇ ਪੂਰੇ ਹੋ ਚੁੱਕੇ ਹਨ। ਕੇਂਦਰ ਸਰਕਾਰ ਦੇ ਕਿਸਾਨਾਂ ਦਰਮਿਆਨ ਤਕਰੀਬਨ ਗਿਆਰਾਂ ਮੀਟਿੰਗਾਂ ਹੋਈਆਂ। ਮੀਟਿੰਗਾਂ  ਸਾਰੀਆਂ ਬੇਨਤੀਜਾ ਹੀ ਰਹੀਆਂ। ਜਦੋਂ 26 ਨਵੰਬਰ ਨੂੰ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਸੀ ਤਾਂ ਹਰਿਆਣਾ ਸਰਕਾਰ ਨੇ ਸੜਕਾਂ ਤੇ ਕੰਡਿਆਲੀ ਤਾਰਾਂ ਮੱੜ ਦਿੱਤੀਆਂ ਸਨ। ਕਿਸਾਨਾਂ ਦੇ ਰਸਤੇ ਵਿੱਚ ਕਈ ਤਰ੍ਹਾਂ ਦੇ ਰੋੜੇ ਅਟਕਾਏ ਗਏ। ਪਾਣੀ ਦੀਆਂ ਬੁਛਾੜਾਂ ਦੀ ਪਰਵਾਹ ਕੀਤੇ ਬਿਨਾਂ ਕਿਸਾਨਾਂ ਨੇ ਦਿੱਲੀ ਦੀ ਬਰੂਹਾਂ ਤੇ ਡੇਰੇ ਲਾ ਲਏ। ਦੇਖਾ ਦੇਖੀ ਵਿੱਚ ਹੋਰ ਸੂਬਿਆਂ ਦੇ ਕਿਸਾਨਾਂ ਨੇ ਵੀ ਦਿੱਲੀ ਵੱਲ ਵਹੀਰਾਂ ਘੱਤੀਆਂ। ਕਈ ਸੂਬਿਆਂ ਵਿੱਚ ਮਹਾਂ ਪੰਚਾਇਤਾਂ ਵੀ ਹੋਈਆਂ। ਜਿਸ ਵਿਚ ਔਰਤਾਂ ਦੀ ਸ਼ਮੂਲੀਅਤ ਵੱਡੇ ਪੱਧਰ ਤੇ ਸੀ। ਬਰੂਹਾਂ ਤੇ ਟਰੈਕਟਰ ਮਾਰਚ ਵੀ ਕੱਢਿਆ ਗਿਆ। ਦਿੱਤੀਆਂ ਸਨ600 ਤੋਂ ਵੱਧ ਕਿਸਾਨਾਂ ਨੇ ਸ਼ਹਾਦਤ ਵੀ ਦਿੱਤੀ ਹੈ। ਕਿਸਾਨਾਂ ਦੀ ਇੱਕ ਹੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣ ਤੇ ਐਮ ਐਸਪੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ। ਕਿਸਾਨਾਂ ਨੂੰ ਮੰਡੀਆਂ ਖਤਮ ਹੋਣ ਦਾ ਵੀ ਡਰ ਹੈ। ਸੰਯੁਕਤ ਕਿਸਾਨ ਮੋਰਚੇ ਦੀ ਇੱਕ ਹੀ ਮੰਗ ਹੈ ਕਿ ਪੀੜਿਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਐਤਵਾਰ ਵਾਲੇ ਦਿਨ ਲਾਠੀਚਾਰਜ਼ ਤੋਂ ਖਫਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ਵਿੱਚ ਦੋ ਘੰਟੇ ਲਈ ਆਵਾਜਾਈ ਜਾਮ ਕਰ ਦਿੱਤੀ। ਖੱਟਰ ਸਰਕਾਰ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਹਰਿਆਣਾ ਸਰਕਾਰ ਦਾ ਅਜਿਹਾ ਰਵੱਈਆ ਮੰਦਭਾਗਾ ਸੀ।ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ।

ਸੰਜੀਵ ਸਿੰਘ ਸੈਣੀ, ਮੋਹਾਲੀ