ਧਰਮ ਪ੍ਰਚਾਰ ਵਿਚ ਸ਼੍ਰੋਮਣੀ ਕਮੇਟੀ ਦਾ ਯੋਗਦਾਨ 

ਧਰਮ ਪ੍ਰਚਾਰ ਵਿਚ ਸ਼੍ਰੋਮਣੀ ਕਮੇਟੀ ਦਾ ਯੋਗਦਾਨ 

ਤਲਵਿੰਦਰ ਸਿੰਘ ਬੁੱਟਰ

ਧਰਮ ਤੇ  ਫਲਸਫਾ

ਨਿਰਸੰਦੇਹ ਭਾਵੇਂ ਦੇਰ ਨਾਲ ਹੀ ਸਹੀ, ਧਰਮ ਪ੍ਰਚਾਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਤੀ ਸਿੱਖ ਜਗਤ ਅੰਦਰ ਬਣੀ ਉਦਾਸੀਨਤਾ ਨੂੰ ਤੋੜਣ ਲਈ ਇਹ ਲਹਿਰ ਚੰਗਾ ਉਦਮ ਸਾਬਤ ਹੋ ਸਕਦੀ ਹੈ ਪਰ ਧਰਮ ਪ੍ਰਚਾਰ ਲਹਿਰ ਨੂੰ ਹੋਰ ਜ਼ਿਆਦਾ ਪ੍ਰਚੰਡ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਜਿਕ ਪੱਧਰ 'ਤੇ ਨਿੱਠ ਕੇ ਕੰਮ ਕਰਨ ਦੀ ਲੋੜ ਹੈਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਮਰਹੂਮ ਸ: ਜੋਗਿੰਦਰ ਸਿੰਘ ਮਾਨ ਪੜ੍ਹਾਈ ਦੌਰਾਨ ਜਦੋਂ ਇੰਗਲੈਂਡ ਯਾਤਰਾ 'ਤੇ ਗਏ ਸਨ ਤਾਂ ਉੱਥੇ ਉਨ੍ਹਾਂ ਨੂੰ ਇਕ ਪਾਦਰੀ ਕਹਿਣ ਲੱਗਾ ਕਿ ਮੈਂ ਸਾਰੀ ਦੁਨੀਆ ਦਾ ਇਤਿਹਾਸ ਪੜ੍ਹਿਆ ਹੈ, ਕਿਸੇ ਧਰਮ ਕੋਲ ਇਕ ਤੇ ਕਿਸੇ ਕੋਲ ਦੋ ਸ਼ਹੀਦ ਹਨ ਪਰ ਤੁਹਾਡੇ ਕੋਲ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਸੂਰਬੀਰਾਂ, ਸ਼ਹੀਦਾਂ ਅਤੇ ਬਲੀਦਾਨੀਆਂ ਦੀ ਮਹਾਨ ਵਿਰਾਸਤ ਹੈ ਪਰ ਤੁਸੀਂ ਦੁਨੀਆ ਨੂੰ ਤਾਂ ਕੀ, ਆਪਣੀ ਨਵੀਂ ਪੀੜ੍ਹੀ ਨੂੰ ਹੀ ਇਸ ਮਹਾਨ ਇਤਿਹਾਸ ਤੋਂ ਜਾਣੂ ਨਹੀਂ ਕਰਵਾ ਸਕੇ ਜੇਕਰ ਸਾਡੇ ਕੋਲ ਤੁਹਾਡੇ ਵਰਗਾ ਮਹਾਨ ਇਤਿਹਾਸ ਹੁੰਦਾ ਤਾਂ ਸ਼ਾਇਦ ਸਾਡਾ ਧਰਮ ਅੱਜ ਦੁਨੀਆ ਦਾ ਸਭ ਤੋਂ ਵੱਧ ਗਿਣਤੀ ਵਾਲਾ ਧਰਮ ਹੁੰਦਾ ਧਰਮ ਪ੍ਰਚਾਰ ਲਈ ਗੁਰੂ ਸਾਹਿਬਾਨ ਦੇ ਅਦੁੱਤੀ ਕਾਰਜਸੱਚਮੁੱਚ ਧਰਮ ਭਾਵੇਂ ਕੋਈ ਕਿੰਨਾ ਵੀ ਮਹਾਨ ਅਤੇ ਵਿਲੱਖਣ ਹੋਵੇ, ਪਰ ਉਸ ਦੇ ਇਤਿਹਾਸ, ਵਿਰਾਸਤ ਅਤੇ ਫ਼ਲਸਫ਼ੇ ਦੇ ਪ੍ਰਚਾਰ ਤੋਂ ਬਿਨਾਂ ਧਰਮ ਦਾ ਪ੍ਰਸਾਰ ਨਹੀਂ ਹੋ ਸਕਦਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਦੇ ਰੂਪ ਵਿਚ 30 ਮੁਲਕਾਂ ਵਿਚ 48 ਹਜ਼ਾਰ ਮੀਲ ਪੈਦਲ ਸਫ਼ਰ ਕਰਕੇ ਮਰ ਚੁੱਕੀ ਮਨੁੱਖਤਾ ਨੂੰ ਧਰਮ ਦੇ ਪ੍ਰਚਾਰ ਰਾਹੀਂ ਹੀ ਜਗਾਇਆ ਸੀ ਸ੍ਰੀ ਗੁਰੂ ਅਮਰਦਾਸ ਜੀ ਨੇ 22 ਮੰਜੀਆਂ ਅਤੇ 52 ਪੀੜ੍ਹੇ ਥਾਪ ਕੇ ਸੁਚਾਰੂ ਅਤੇ ਸਮਕਾਲੀ ਸਮਾਜਿਕ ਸੁਧਾਰਾਂ ਨਾਲ ਧਰਮ ਪ੍ਰਚਾਰ ਨੂੰ ਸੰਸਥਾਗਤ ਰੂਪ ਦਿੱਤਾ ਸੀ ਸ੍ਰੀ ਗੁਰੂ ਤੇਗ ਬਹਾਦਰ ਜੀ ਧਰਮ ਪ੍ਰਚਾਰ ਫੇਰੀਆਂ ਲਈ ਮਾਲਵਾ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਆਸਾਮ, ਬੰਗਾਲ ਅਤੇ ਢਾਕਾ (ਬੰਗਲਾਦੇਸ਼) ਆਦਿ ਤੱਕ ਗਏ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਪ੍ਰਚਾਰ ਨੂੰ ਸੰਸਥਾਗਤ ਮਜ਼ਬੂਤੀ ਪ੍ਰਦਾਨ ਕਰਦਿਆਂ ਨਿਰਮਲਿਆਂ ਨੂੰ ਧਰਮ ਵਿੱਦਿਆ ਦੇ ਪ੍ਰਚਾਰ ਦਾ ਜ਼ਿੰਮਾ ਸੌਂਪਿਆ, ਹਜ਼ੂਰ ਦੇ ਦਰਬਾਰ ਵਿਚ 52 ਕਵੀਆਂ ਦਾ ਹੋਣਾ, ਭਾਰਤ ਦੇ ਵੱਖ-ਵੱਖ ਖ਼ਿੱਤਿਆਂ ਅਤੇ ਵੱਖ-ਵੱਖ ਜਾਤਾਂ ਵਿਚੋਂ ਪੰਜ ਪਿਆਰਿਆਂ ਦੀ ਚੋਣ ਕਰਨੀ, ਬਾਬਾ ਬੰਦਾ ਸਿੰਘ ਬਹਾਦਰ ਨੂੰ ਨਾਂਦੇੜ ਦੀ ਧਰਤੀ ਤੋਂ ਥਾਪੜਾ ਦੇ ਕੇ ਜ਼ੁਲਮ ਦੇ ਰਾਜ ਦਾ ਅੰਤ ਕਰਕੇ ਖ਼ਾਲਸਾ ਰਾਜ ਦੀ ਸਥਾਪਨਾ ਲਈ ਪੰਜਾਬ ਭੇਜਣਾ ਆਦਿ ਧਰਮ ਪ੍ਰਚਾਰ ਦਾ ਹੀ ਹਿੱਸਾ ਸਨ ਦਸ ਗੁਰੂ ਸਾਹਿਬਾਨ ਤੋਂ ਮਗਰੋਂ ਵੀ ਸਿੱਖਾਂ ਨੇ ਧਰਮ ਦੀ ਧ੍ਵਜਾ ਨੂੰ ਉੱਚਾ ਰੱਖਣ ਲਈ ਹੁਣ ਤੱਕ 9 ਲੱਖ ਤੋਂ ਵੱਧ ਲਾਸਾਨੀ ਅਤੇ ਅਦੁੱਤੀ ਸ਼ਹਾਦਤਾਂ ਦਾ ਇਤਿਹਾਸ ਰਚਿਆ ਹੈ

ਖ਼ਾਲਸਾ ਰਾਜ ਦੇ ਪਤਨ ਤੋਂ ਬਾਅਦ ਦਾ ਸਮਾਂ

ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਦੇ ਪਤਨ ਤੋਂ ਬਾਅਦ ਇਕ ਸਮਾਂ ਅਜਿਹਾ ਆਇਆ, ਜਦੋਂ ਸਿੱਖਾਂ ਦੀ ਆਬਾਦੀ ਇਕ ਕਰੋੜ ਤੋਂ ਘੱਟ ਕੇ ਸਿਰਫ਼ 18 ਲੱਖ ਰਹਿ ਗਈ ਸਿੱਖ ਸਮਾਜ 'ਤੇ ਇਸਾਈ ਮਿਸ਼ਨਰੀਆਂ ਅਤੇ ਮਨਮਤਾਂ ਦਾ ਪ੍ਰਭਾਵ ਤੇਜ਼ੀ ਨਾਲ ਵਧਣ ਲੱਗਾ ਸੀ ਬਰਤਾਨੀਆ ਦੀਆਂ ਅਖ਼ਬਾਰਾਂ ਨੇ ਇਹ ਛਾਪ ਦਿੱਤਾ ਕਿ, '25 ਸਾਲਾਂ ਤੱਕ ਸਿੱਖ ਖ਼ਤਮ ਹੋ ਜਾਣਗੇ ਤੇ ਇਨ੍ਹਾਂ ਦੇ ਦਰਸ਼ਨ ਅਜਾਇਬ ਘਰਾਂ 'ਚ ਲੱਗੀਆਂ ਤਸਵੀਰਾਂ ਵਿਚ ਹੀ ਹੋਇਆ ਕਰਨਗੇ' ਉਸ ਵੇਲੇ ਗੰਭੀਰ ਸਥਿਤੀ ਨੂੰ ਵੇਖਦਿਆਂ ਪੰਥ ਦਰਦੀ ਸਿੱਖਾਂ ਨੇ ਸਿੰਘ ਸਭਾ ਲਹਿਰ ਦਾ ਆਗਾਜ਼ ਕੀਤਾ ਅਤੇ ਧਰਮ ਦੇ ਨਾਲ-ਨਾਲ ਸਿੱਖ ਸਮਾਜ ਅੰਦਰ ਸਿੱਖਿਆ ਦੇ ਪ੍ਰਸਾਰ ਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਮੁੜ ਲੱਖਾਂ ਤੋਂ ਸਿੱਖਾਂ ਦੀ ਗਿਣਤੀ ਕਰੋੜਾਂ ਵਿਚ ਹੋ ਗਈ ਗੁਰਦੁਆਰਾ ਸੁਧਾਰ ਲਹਿਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਸਿੰਘ ਸਭਾ ਲਹਿਰ ਦੀ ਹੀ ਦੇਣ ਸਨਗੁਰੂ ਸਾਹਿਬਾਨ ਦੀ ਮਨੁੱਖਤਾ ਲਈ ਮਹਾਨ ਦੇਣ ਅਤੇ ਲਾਸਾਨੀ ਸਿੱਖ ਇਤਿਹਾਸ ਦੇ ਬਾਵਜੂਦ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਵਿਚ ਅਜੋਕੀਆਂ ਸਿੱਖ ਸੰਸਥਾਵਾਂ ਦੇ ਅਵੇਸਲੇਪਨ ਬਾਰੇ ਇਕ ਵਿਦਵਾਨ ਦੀ ਟਿੱਪਣੀ ਜ਼ਿਕਰਯੋਗ ਹੈ ਕਿ ਲੋਕ ਤਾਂ ਆਪਣੇ ਬਜ਼ੁਰਗਾਂ ਦਾ ਪਿੱਤਲ ਸੋਨੇ ਦੇ ਭਾਅ ਵੀ ਨਹੀਂ ਵੇਚਦੇ ਪਰ ਸਿੱਖ ਆਪਣਾ ਸੋਨਾ ਪਿੱਤਲ ਦੇ ਭਾਅ ਵੀ ਨਹੀਂ ਵੇਚ ਸਕੇ ਸ਼ਾਇਦ ਇਹੀ ਕਾਰਨ ਹੈ ਕਿ ਪਿਛਲੇ ਕੁਝ ਅਰਸੇ ਤੋਂ ਪੰਜਾਬ 'ਚ ਗ਼ਰੀਬ ਤੇ ਪਛੜੇ ਵਰਗ ਦੇ ਸਿੱਖਾਂ ਦੇ ਧਰਮ ਪਰਿਵਰਤਨ ਦੀ ਕਥਿਤ ਲਹਿਰ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਇਸ ਦੇ ਨਾਲ ਪਤਿਤਪੁਣਾ, ਨਸ਼ਾਖੋਰੀ, ਡੇਰਾਵਾਦ, ਭਰੂਣ ਹੱਤਿਆ ਅਤੇ ਕਰਮ-ਕਾਂਡ ਸਿੱਖ ਸਮਾਜ ਲਈ ਚੁਣੌਤੀ ਬਣੇ ਹੋਏ ਹਨ

ਸ਼੍ਰੋਮਣੀ ਕਮੇਟੀ ਦੀ ਨਵੀਂ ਵਿਉਂਤਬੰਦੀ

ਸਿੱਖ ਧਰਮ ਅੱਗੇ ਦਰਪੇਸ਼ ਗੰਭੀਰ ਚੁਣੌਤੀਆਂ ਨੂੰ ਵੇਖਦਿਆਂ ਲੰਘੇ ਸਤੰਬਰ ਮਹੀਨੇ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਦੀ ਪਹੁੰਚ ਨੂੰ ਵਿਆਪਕ ਦਿਸ਼ਾ ਦੇਣ ਲਈ 'ਘਰਿ ਘਰਿ ਅੰਦਰਿ ਧਰਮਸਾਲ' ਲਹਿਰ ਦਾ ਆਗਾਜ਼ ਕੀਤਾ ਹੈ। ਇਸ ਲਹਿਰ ਨੂੰ ਧਰਮ ਪ੍ਰਚਾਰ ਦੇ ਮਾਝਾ, ਮਾਲਵਾ ਤੇ ਦੁਆਬਾ ਜ਼ੋਨ ਵਿਚ ਵੰਡ ਕੇ ਕੁੱਲ 150 ਟੀਮਾਂ ਤੋਰੀਆਂ ਹਨ ਹਰੇਕ ਟੀਮ 120 ਪਿੰਡਾਂ ਤੱਕ ਪਹੁੰਚ ਕਰੇਗੀ ਇਕ ਟੀਮ ਵਿਚ ਸੱਤ ਮੈਂਬਰ ਸ਼ਾਮਿਲ ਹਨ, ਜਿਨ੍ਹਾਂ ਵਿਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸ਼ਾਮਿਲ ਹਨ ਇਕ ਟੀਮ ਇਕ ਪਿੰਡ ਵਿਚ ਇਕ ਹਫ਼ਤਾ ਪ੍ਰਚਾਰ ਕਰਦੀ ਹੈ, ਜਿਸ ਦੇ ਤਹਿਤ ਹਰੇਕ ਸਿੱਖ ਦੇ ਘਰ ਜਾ ਕੇ ਸਿੱਖਾਂ ਦੇ ਕੁਰਬਾਨੀਆਂ ਤੇ ਸਿਦਕਦਿਲੀ ਭਰੇ ਇਤਿਹਾਸ ਸੰਬੰਧੀ ਸਾਹਿਤ ਵੰਡਿਆ ਜਾਂਦਾ ਹੈ ਰੋਜ਼ਾਨਾ ਸ਼ਾਮ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪਿੰਡ ਦੇ ਬੱਚਿਆਂ ਨੂੰ ਇਕੱਤਰ ਕਰਕੇ ਜਪੁਜੀ ਸਾਹਿਬ ਦੀ ਸੰਥਿਆ ਦਿੱਤੀ ਜਾਂਦੀ ਹੈ ਅਤੇ ਉਸ ਤੋਂ ਬਾਅਦ ਕਵੀਸ਼ਰ, ਢਾਡੀ ਤੇ ਪ੍ਰਚਾਰਕ ਸੰਗਤ ਨੂੰ ਇਤਿਹਾਸ  ਗੁਰਬਾਣੀ ਸੁਣਾਉਂਦੇ ਹਨ ਹਫ਼ਤੇ ਦੇ ਅਖੀਰਲੇ ਦਿਨ ਵੱਡਾ ਦੀਵਾਨ ਸਜਾਇਆ ਜਾਂਦਾ ਹੈ ਅਤੇ ਅੰਮ੍ਰਿਤ ਸੰਚਾਰ ਕੀਤਾ ਜਾਂਦਾ ਹੈ ਨਿਰਸੰਦੇਹ ਭਾਵੇਂ ਦੇਰ ਨਾਲ ਹੀ ਸਹੀ, ਧਰਮ ਪ੍ਰਚਾਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਤੀ ਸਿੱਖ ਜਗਤ ਅੰਦਰ ਬਣੀ ਉਦਾਸੀਨਤਾ ਨੂੰ ਤੋੜਨ ਲਈ ਇਹ ਲਹਿਰ ਚੰਗਾ ਉੱਦਮ ਸਾਬਤ ਹੋ ਸਕਦੀ ਹੈ ਪਰ ਧਰਮ ਪ੍ਰਚਾਰ ਲਹਿਰ ਨੂੰ ਹੋਰ ਜ਼ਿਆਦਾ ਪ੍ਰਚੰਡ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਜਿਕ ਪੱਧਰ 'ਤੇ ਨਿੱਠ ਕੇ ਕੰਮ ਕਰਨ ਦੀ ਲੋੜ ਹੈ।