ਅਫਗਾਨਿਸਤਾਨ ਵਿਚ ਗੁਰਦੁਆਰਾ ਸਾਹਿਬ 'ਤੇ ਹਮਲਾ; 4 ਮੌਤਾਂ

ਅਫਗਾਨਿਸਤਾਨ ਵਿਚ ਗੁਰਦੁਆਰਾ ਸਾਹਿਬ 'ਤੇ ਹਮਲਾ; 4 ਮੌਤਾਂ

ਕਾਬੁਲ: ਅਫਗਾਨਿਸਤਾਨ ਦੇ ਕਾਬੁ ਵਿਚ ਇਕ ਹਥਿਆਰਬੰਦ ਹਮਲਾਵਰ ਵੱਲੋਂ ਗੁਰਦੁਆਰਾ ਸਾਹਿਬ 'ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ 'ਚ ਚਾਰ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਹਮਲੇ ਮੌਕੇ ਗੁਰਦੁਆਰਾ ਸਾਹਿਬ ਵਿਚ ਸਮਾਗਮ ਚੱਲ ਰਿਹਾ ਸੀ। 

ਅਫਗਾਨਿਸਤਾਨ ਦੇ ਸਿੱਖ ਪਾਰਲੀਮੈਂਟ ਮੈਂਬਰ ਨਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਜਿਸ ਸਮੇਂ ਹਮਲਾ ਹੋਇਆ ਉਹ ਗੁਰਦੁਆਰਾ ਸਾਹਿਬ ਵੱਲ ਜਾ ਰਹੇ ਸਨ ਤੇ ਗੋਲੀਆਂ ਦੀ ਅਵਾਜ਼ ਸੁਣ ਕੇ ਉਹ ਗੁਰਦੁਆਰਾ ਸਾਹਿਬ ਵੱਲ ਭੱਜੇ। ਉਹਨਾਂ ਕਿਹਾ ਕਿ ਪੁਲਸ ਮੌਕੇ 'ਤੇ ਪਹੁੰਚ ਗਈ ਸੀ ਪਰ ਗੋਲੀਆਂ ਲਗਾਤਾਰ ਚੱਲ ਰਹੀਆਂ ਸਨ।

ਸਬੰਧਿਤ ਖ਼ਬਰ: ਅਫਗਾਨਿਸਤਾਨ ਗੁਰਦੁਆਰਾ ਸਾਹਿਬ ਹਮਲੇ ਵਿਚ ਸਾਡਾ ਕੋਈ ਹੱਥ ਨਹੀਂ: ਤਾਲਿਬਾਨ

ਹਮਲੇ ਵਿਚ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਅਫਗਾਨਿਸਤਾਨ ਵਿਚ ਸਿੱਖਾਂ 'ਤੇ ਇਹ ਵੱਡਾ ਹਮਲਾ ਹੈ। ਹਲਾਂਕਿ ਹੁਣ ਤਕ ਕਿਸੇ ਨੇ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਕਿਹਾ ਜਾ ਰਿਹਾ ਹੈ ਕਿ ਘੱਟਗਿਣਤੀਆਂ 'ਤੇ ਹਮਲਿਆਂ ਪਿੱਛੇ ਆਈਐਸ (ਇਸਲਾਮਿਕ ਸਟੇਟ) ਦਾ ਹੱਥ ਹੋ ਸਕਦਾ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।