ਗੁਰਦਾਸਪੁਰ ਜੇਲ੍ਹ ਵਿੱਚ ਬੰਦ ਦੋ ਕੈਦੀਆਂ 'ਤੇ ਜਾਨਲੇਵਾ ਹਮਲਾ

ਗੁਰਦਾਸਪੁਰ ਜੇਲ੍ਹ ਵਿੱਚ ਬੰਦ ਦੋ ਕੈਦੀਆਂ 'ਤੇ ਜਾਨਲੇਵਾ ਹਮਲਾ

ਗੁਰਦਾਸਪੁਰ: ਗੁਰਦਾਸਪੁਰ ਜੇਂਦਰੀ ਜੇਲ੍ਹ ਵਿੱਚ ਬੰਦ ਦੋ ਕੈਦੀਆਂ 'ਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਦੋਵੇਂ ਕੈਦੀ ਧਾਰਾ 302 ਅਧੀਨ ਸਜ਼ਾ ਯਾਫਤਾ ਸਨ। ਪ੍ਰਾਪਤ ਜਾਣਕਾਰੀ ਮੁਤਾਬਿਕ ਇਹਨਾਂ 'ਤੇ ਕੈਦੀਆਂ ਦੇ ਇੱਕ ਧੜੇ ਨੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। 

ਹਮਲੇ ਵਿੱਚ ਜ਼ਖਮੀ ਹੋਏ ਕੈਦੀਆਂ ਦੀ ਪਛਾਣ ਸੱਨੀ ਸਿੰਘ ਅਤੇ ਅਵਤਾਰ ਸਿੰਘ ਵਜੋਂ ਦੱਸੀ ਗਈ ਹੈ। ਇਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਡਿਪਟੀ ਜੇਲ੍ਹ ਸੁਰਡੈਂਟ ਸਤਨਾਮ ਸਿੰਘ ਦੇ ਦੱਸਣ ਮੁਤਾਬਿਕ ਇਹ ਲੜਾਈ ਕੈਦੀਆਂ ਦੇ ਦੋ ਗਰੁੱਪਾਂ ਦਰਮਿਆਨ ਸੋਣ ਵਾਲੀ ਥਾਂ ਨੂੰ ਲੈ ਕੇ ਹੋਈ। ਜੇਲ੍ਹ ਮੰਤਰੀ ਰੰਧਾਵਾ ਨੇ ਇਸ ਮਾਮਲੇ ਦੀ ਜਾਂਚ ਉੱਚ ਪੱਧਰ ਦੇ ਅਫਸਰ ਤੋਂ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ