ਗੁਰਦੁਆਰਾ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਹਮਲਾ

ਗੁਰਦੁਆਰਾ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਹਮਲਾ

ਅੰਮ੍ਰਿਤਸਰ: ਲਹਿੰਦੇ ਪੰਜਾਬ ਵਿੱਚ ਗੁਰੂ ਨਾਨਕ ਪਾਤਸ਼ਾਹ ਦੇ ਜਨਸ ਸਥਾਨ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਅੱਜ ਇਕ ਭੀੜ ਵੱਲੋਂ ਹਮਲਾ ਕੀਤਾ ਗਿਆ ਤੇ ਗੁਰਦੁਆਰਾ ਸਾਹਿਬ ਦੀ ਇਮਾਰਤ 'ਤੇ ਪੱਥਰਬਾਜ਼ੀ ਵੀ ਕੀਤੀ ਗਈ। 

ਪ੍ਰਾਪਤ ਜਾਣਕਾਰੀ ਮੁਤਾਬਿਕ ਇਸ ਭੀੜ ਦੀ ਅਗਵਾਈ ਕਰਨ ਵਾਲਾ ਸ਼ਖਸ ਉਸ ਮੁੰਡੇ ਦਾ ਵੱਡਾ ਭਰਾ ਹੈ ਜਿਸ ਵੱਲੋਂ ਪਿਛਲੇ ਵਰ੍ਹੇ ਇੱਕ ਸਿੱਖ ਕੁੜੀ ਨਾਲ ਵਿਆਹ ਕਰਨ ਮਗਰੋਂ ਵਿਵਾਦ ਖੜ੍ਹਾ ਹੋਇਆ ਸੀ ਤੇ ਪੰਜਾਬ ਦੇ ਰਾਜਪਾਲ ਵੱਲੋਂ ਵਿਚਾਲੇ ਪੈ ਕੇ ਵਿਆਹ ਨੂੰ ਰੱਦ ਕਰਵਾਇਆ ਗਿਆ ਸੀ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਘਟਨਾ ਦੀ ਸਖਤ ਨਿੰਦਾ ਕੀਤੀ ਗਈ ਹੈ ਤੇ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਅਤੇ ਸਿੱਖ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਸ ਘਟਨਾ ਨਾਲ ਜੁੜੀਆਂ ਵੀਡੀਓਜ਼ ਸਾਹਮਣੇ ਆਈਆਂ ਹਨ ਜਿਹਨਾਂ ਵਿੱਚ ਇੱਕ ਸਖਸ਼ ਕਹਿ ਰਿਹਾ ਹੈ ਕਿ ਉਹ ਇਕ ਵੀ ਸਿੱਖ ਨੂੰ ਨਨਕਾਣਾ ਸਾਹਿਬ ਅੰਦਰ ਨਹੀਂ ਰਹਿਣ ਦੇਣਗੇ ਤੇ ਸ਼ਹਿਰ ਦਾ ਨਾਂ ਬਦਲ ਕੇ "ਗੁਲਾਮ-ਆਨ-ਏ-ਮੁਸਤਫਾ" ਰੱਖਣਗੇ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।