ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਵਾਪਰੀ ਘਟਨਾ ਨਾਲ ਬੁੱਢਾ ਦਲ ਦਾ ਕੋਈ ਸੰਬੰਧ ਨਹੀਂ-
ਅੰਮ੍ਰਿਤਸਰ ਟਾਈਮਜ਼ ਬਿਊਰੋ
ਅੰਮਿ੍ਤਸਰ-ਬੰਦੀ ਛੋੜ ਦਿਵਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਵਿਖੇ ਵਾਪਰੀ ਘਟਨਾ ਸੰਬੰਧੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਨਾਲ ਬੁੱਢਾ ਦਲ ਦਾ ਕੋਈ ਸੰਬੰਧ ਨਹੀਂ ਹੈ । ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਬਿਆਨ ਵਿਚ ਜਥੇਦਾਰ 96 ਕਰੋੜੀ ਨੇ ਕਿਹਾ ਕਿ ਪੁਰਾਤਨ ਰਵਾਇਤ ਮੁਤਾਬਿਕ ਬੰਦੀ ਛੋੜ ਦਿਵਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਅਤੇ ਸਮੁੱਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਵੱਯੇ ਪੜੇ ਜਾਂਦੇ ਹਨ ਤੇ ਇਹ ਰਵਾਇਤ ਸਤਿਗੁਰਾਂ ਦੇ ਸਮੇਂ ਤੋਂ ਚਲੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਬੁੱਢਾ ਦਲ ਦੇ ਸਮੁੱਚੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਆਨ, ਬਾਨ, ਸ਼ਾਨ ਅਤੇ ਮਰਿਆਦਾ 'ਤੇ ਪਹਿਰਾ ਦਿੰਦੇ ਆਏ ਹਨ ਅਤੇ ਅੱਗੇ ਵੀ ਪਹਿਰਾ ਦਿੰਦੇ ਰਹਿਣਗੇ ।
Comments (0)