ਬਾਬਾ ਗੁਰੂ ਨਾਨਕ ਕੌਮਾਂਤਰੀ ਯੂਨੀਵਰਸਿਟੀ ਨਨਕਾਣਾ ਸਾਹਿਬ ਦੀ ਸਥਾਪਨਾ ਲਈ 70 ਏਕੜ ਜ਼ਮੀਨ ਅਲਾਟ ਕੀਤੀ

ਬਾਬਾ ਗੁਰੂ ਨਾਨਕ ਕੌਮਾਂਤਰੀ ਯੂਨੀਵਰਸਿਟੀ ਨਨਕਾਣਾ ਸਾਹਿਬ ਦੀ ਸਥਾਪਨਾ ਲਈ 70 ਏਕੜ ਜ਼ਮੀਨ ਅਲਾਟ ਕੀਤੀ
ਗੁਰਦੁਆਰਾ ਨਨਕਾਣਾ ਸਾਹਿਬ

ਨਨਕਾਣਾ ਸਾਹਿਬ: ਪਾਕਿਸਤਾਨ ਦੇ ਪ੍ਰਬੰਧ ਅਧੀਨ ਲਹਿੰਦੇ ਪੰਜਾਬ ਦੀ ਸਰਕਾਰ ਨੇ ਸਿੱਖ ਧਰਮ ਦੇ ਬਾਨੀ ਪਾਤਸ਼ਾਹ ਗੁਰੂ ਨਾਨਕ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਦੇ ਨਾਮ ’ਤੇ ਕੌਮਾਂਤਰੀ ਯੂਨੀਵਰਸਿਟੀ ਸਥਾਪਤ ਕਰਨ ਲਈ 70 ਏਕੜ ਜ਼ਮੀਨ ਅਲਾਟ ਕਰ ਦਿੱਤੀ ਹੈ। 


ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਇਕ ਬਿਆਨ ਵਿੱਚ ਕਿਹਾ ਕਿ ਵਿੱਤੀ ਸਾਲ 2019-20 ਦੇ ਬਜਟ ਵਿੱਚ ਲਾਹੌਰ ਤੋਂ 80 ਕਿਲੋਮੀਟਰ ਦੂਰ ਨਨਕਾਣਾ ਸਾਹਿਬ ਵਿੱਚ ਬਾਬਾ ਗੁਰੂ ਨਾਨਕ ਕੌਮਾਂਤਰੀ ਯੂਨੀਵਰਸਿਟੀ (ਬੀਜੀਐੱਨਆਈਯੂ) ਦੀ ਉਸਾਰੀ ਲਈ ਫੰਡ ਅਲਾਟ ਕੀਤੇ ਜਾਣਗੇ। 

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਆਗਾਮੀ ਵਿਕਾਸ ਪ੍ਰਾਜੈਕਟ ਦਾ ਹਿੱਸਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਨਕਾਣਾ ਸਾਹਿਬ ਵਿੱਚ ਪੁਲੀਸ ਲਾਈਨ, ਜੇਲ੍ਹ ਤੇ ਕੌਮੀ ਰਜਿਸਟਰੇਸ਼ਨ ਡੇਟਾ ਬੇਸ ਅਥਾਰਿਟੀ ਵੀ ਸਥਾਪਤ ਕੀਤੀ ਜਾਵੇਗੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ