ਇਮਰਾਨ ਖਾਨ ਸੋਮਵਾਰ ਨੂੰ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ

ਇਮਰਾਨ ਖਾਨ ਸੋਮਵਾਰ ਨੂੰ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ

ਨਨਕਾਣਾ ਸਾਹਿਬ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ 28 ਅਕਤੂਬਰ ਨੂੰ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਸਥਾਨ ਨਨਕਾਣਾ ਸਾਹਿਬ ਵਿਖੇ 'ਬਾਬਾ ਗੁਰੂ ਨਾਨਕ ਯੂਨੀਵਰਸਿਟੀ' ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਪਾਕਿਸਤਾਨ ਤੋਂ ਸਿੱਖ ਜਗਤ ਲਈ ਇਹ ਦੂਜੀ ਵੱਡੀ ਖਬਰ ਹੈ। ਦੱਸ ਦਈਏ ਕਿ ਕੁੱਝ ਦਿਨਾਂ ਬਾਅਦ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਦੋ ਇਤਿਹਾਸਕ ਸਿੱਖ ਅਸਥਾਨਾਂ ਗੁਰਦੁਆਰਾ ਡੇਰਾ ਬਾਬਾ ਨਾਨਕ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਜੋੜਦਾ ਕਰਤਾਰਪੁਰ ਲਾਂਘਾ ਵੀ ਖੁੱਲ੍ਹਣ ਜਾ ਰਿਹਾ ਹੈ।

ਇਮਰਾਨ ਖਾਨ ਸੋਮਵਾਰ ਨੂੰ ਸਵੇਰੇ 11 ਵਜੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਟੱਕ ਲਾ ਕੇ ਕਰਨਗੇ। ਇਸ ਮੌਕੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ, ਹੋਰ ਮੰਤਰੀ ਅਤੇ ਪਾਕਿਸਤਾਨ ਦੀ ਕੇਂਦਰੀ ਸਰਕਾਰ ਦੇ ਮੰਤਰੀ ਅਤੇ ਵਿਦੇਸ਼ੀ ਸਫੀਰ ਵੀ ਮੋਜੂਦ ਹੋਣਗੇ। ਇਮਰਾਨ ਖਾਨ ਨਾਲ ਇਸ ਮੌਕੇ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਇਜਾਜ਼ ਅਹਿਮਦ ਸ਼ਾਹ ਵੀ ਪਹੁੰਚਣਗੇ।

ਪਾਕਿਸਤਾਨ ਦੇ ਮੰਤਰੀ ਇਜਾਜ਼ ਅਹਿਮਦ ਸ਼ਾਹ ਨੇ ਕਿਹਾ ਕਿ ਇਹ ਪਹਿਲੀ ਅਜਿਹੀ ਯੂਨੀਵਰਸਿਟੀ ਹੋਵੇਗੀ ਜਿੱਥੇ ਮੁੱਖ ਕਰਕੇ ਪੰਜਾਬੀ ਬੋਲੀ ਅਤੇ ਖਾਲਸਾ ਪੰਥ ਬਾਰੇ ਖੋਜ ਕਾਰਜਾਂ ਅਤੇ ਸਿੱਖਿਆ 'ਤੇ ਧਿਆਨ ਦਿੱਤਾ ਜਾਵੇਗਾ। 
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।