ਬਾਬਰੀ ਮਸਜਿਦ-ਰਾਮ ਮੰਦਿਰ ਮਾਮਲੇ 'ਚ ਸੁਪਰੀਮ ਕੋਰਟ ਨੇ 18 ਅਕਤੂਬਰ ਤਰੀਕ ਨਿਯਤ ਕੀਤੀ

ਬਾਬਰੀ ਮਸਜਿਦ-ਰਾਮ ਮੰਦਿਰ ਮਾਮਲੇ 'ਚ ਸੁਪਰੀਮ ਕੋਰਟ ਨੇ 18 ਅਕਤੂਬਰ ਤਰੀਕ ਨਿਯਤ ਕੀਤੀ

ਨਵੀਂ ਦਿੱਲੀ: ਬਾਬਰੀ ਮਸਜਿਦ-ਰਾਮ ਮੰਦਿਰ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਬਾਰੇ ਅੱਜ ਜੱਜਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਵੇਂ ਧਿਰਾਂ ਆਪਣੇ ਤਰਕ 18 ਅਕਤੂਬਰ ਤੱਕ ਪੇਸ਼ ਕਰਨ। ਦੱਸ ਦਈਏ ਕਿ ਇਸ ਮਾਮਲੇ 'ਤੇ ਸੁਪਰੀਮ ਕੋਰਟ 6 ਅਗਸਤ ਤੋਂ ਰੋਜ਼ਾਨਾ ਸੁਣਵਾਈ ਕਰ ਰਹੀ ਹੈ। 

ਇਸ ਤਰੀਕ ਨੂੰ ਪੱਕਾ ਕਰਨ ਨਾਲ ਹੁਣ ਮਾਮਲੇ ਦੀ ਸੁਣਵਾਈ ਕਰ ਰਹੇ ਸੰਵਿਧਾਨਕ ਮੇਜ ਕੋਲ ਇਸ ਅਹਿਮ ਮਾਮਲੇ 'ਤੇ ਫੈਂਸਲਾ ਲਿਖਣ ਲਈ ਇੱਕ ਮਹੀਨੇ ਦਾ ਸਮਾਂ ਹੈ।