ਬਾਦਲ ਦਲ ਨੇ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ

ਬਾਦਲ ਦਲ ਨੇ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ

ਚੰਡੀਗੜ੍ਹ: ਭਾਰਤ ਦੀਆਂ ਲੋਕ ਸਭਾ ਚੋਣਾਂ 2019 ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ 5 ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਹ ਐਲਾਨ ਕੀਤਾ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਖਡੂਰ ਸਾਹਿਬ ਸੀਟ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ (ਬਾਦਲ) ਦੀ ਪ੍ਰਧਾਨ ਬੀਬੀ ਜਗੀਰ ਕੌਰ, ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਮੋਜੂਦਾ ਐਮਪੀ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ, ਜਲੰਧਰ (ਰਾਖਵਾਂ) ਲੋਕ ਸਭਾ ਸੀਟ ਤੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਪਟਿਆਲਾ ਲੋਕ ਸਭਾ ਸੀਟ ਤੋਂ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਸਾਬਕਾ ਆਈ.ਏ.ਐਸ ਦਰਬਾਰਾ ਸਿੰਘ ਗੁਰੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਸਬੰਧਿਤ ਖ਼ਬਰ: ਬਾਦਲ ਦਲ ਨੇ ਨਕੋਦਰ ਸਾਕੇ ਦੇ ਕਥਿਤ ਦੋਸ਼ੀ ਦਰਬਾਰਾ ਸਿੰਘ ਗੁਰੂ ਨੂੰ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ