ਬਾਦਲ ਦਲ ਵਲੋਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਵਿਰੋਧ

ਬਾਦਲ ਦਲ ਵਲੋਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਵਿਰੋਧ

ਪ੍ਰਧਾਨ ਮੰਤਰੀ ਮੋਦੀ ਦੇ ਬਿਆਨ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਉਸ ਬਿਆਨ ਦੀ ਆਲੋਚਨਾ ਕੀਤੀ ਹੈ, ਜਿਸ ਵੀਚ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਲੋਕ ਸਭਾ ਚੋਣ ਮੈਨੀਫੈਸਟੋ 'ਤੇ ਵਿਵਾਦਿਤ ਬਿਆਨ ਦਿੱਤਾ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਪੀਐਮ ਮੋਦੀ ਦੇ ਬਿਆਨ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਕਿਹਾ ਹੈ ਕਿ ਜ਼ਹਿਰ ਅਤੇ ਨਫ਼ਰਤ ਇੱਕ ਵੱਖਰੀ ਉਚਾਈ 'ਤੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੀ ਸਮੱਸਿਆ ਇਹ ਹੈ ਕਿ ਅਸੀਂ ਬੇਇਨਸਾਫ਼ੀ ਬਾਰੇ ਉਦੋਂ ਹੀ ਸੋਚਦੇ ਹਾਂ ਜਦੋਂ ਉਹ ਸਾਡੇ ਵਿਰੁੱਧ ਹੋਵੇ। ਪੀਐਮ ਮੋਦੀ ਦੇ ਇਸ ਬਿਆਨ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਇਹ ਪਹਿਲੀ ਅਜਿਹੀ ਸਖ਼ਤ ਪ੍ਰਤੀਕਿਰਿਆ ਹੈ। ਇਸ ਤੋਂ ਪਹਿਲਾਂ ਇਸ ਨੇ ਆਪਣੀ ਸਾਬਕਾ ਗੱਠਜੋੜ ਭਾਈਵਾਲ ਭਾਰਤੀ ਜਨਤਾ ਪਾਰਟੀ 'ਤੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਕਿਸਾਨਾਂ ਲਈ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਵਰਗੀਆਂ ਮੰਗਾਂ ਨੂੰ ਪੂਰਾ ਨਾ ਕਰਨ ਦਾ ਦੋਸ਼ ਲਗਾਇਆ ਸੀ।

ਪਿਛਲੇ ਹਫ਼ਤੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੋਟਰਾਂ ਨੂੰ ਖੁੱਲ੍ਹ ਕੇ ਭਾਜਪਾ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਪਿੰਡਾਂ ਵਿੱਚ ਨਾ ਵੜਨ ਦੇਣ ਲਈ ਕਿਹਾ ਸੀ।ਉਨ੍ਹਾਂ ਕਿਹਾ ਸੀ, 'ਭਾਜਪਾ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਲਈ ਦਿੱਲੀ ਜਾਣ ਤੋਂ ਰੋਕ ਦਿੱਤਾ। ਜਿਸ ਤਰ੍ਹਾਂ ਇਨ੍ਹਾਂ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਹੈ, ਉਸੇ ਤਰ੍ਹਾਂ ਭਾਜਪਾ ਦੇ ਉਮੀਦਵਾਰਾਂ ਨੂੰ ਵੀ ਪੰਜਾਬ ਦੇ ਪਿੰਡਾਂ ਵਿੱਚ ਵੜਨ ਤੋਂ ਰੋਕਿਆ ਜਾਵੇ।