ਮਾਨ ਨੇ ਕਿਹਾ ਕਿ ਸ਼ੋ੍ਮਣੀ ਕਮੇਟੀ ਚੋਣਾਂ ਨਾ ਹੋਣ ਪਿੱਛੇ ਬਾਦਲ ਦਲ, ਭਾਜਪਾ ਤੇ ਸੰਘ. ਦਾ ਹੱਥ

ਮਾਨ ਨੇ ਕਿਹਾ ਕਿ ਸ਼ੋ੍ਮਣੀ ਕਮੇਟੀ ਚੋਣਾਂ ਨਾ ਹੋਣ ਪਿੱਛੇ ਬਾਦਲ ਦਲ, ਭਾਜਪਾ ਤੇ ਸੰਘ. ਦਾ ਹੱਥ

ਅੰਮ੍ਰਿਤਸਰ ਟਾਈਮਜ਼

ਅੰਮਿ੍ਤਸਰ-ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ੋ੍ਮਣੀ ਕਮੇਟੀ ਦੀਆਂ 11 ਵਰਿਆਂ ਤੋਂ ਚੋਣਾਂ ਨਹੀਂ ਹੋ ਰਹੀਆਂ, ਜਿਸ ਕਾਰਨ ਸ਼ੋ੍ਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਸਮੁਚੇ ਸਿੱਖ ਪੰਥ ਦੀ ਪ੍ਰਤੀਨਿਧਤਾ ਨਹੀਂ ਕਰਦੇ ।ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਨੂੰ ਲੈ ਕੇ ਸ਼ੋ੍ਮਣੀ ਕਮੇਟੀ ਪ੍ਰਧਾਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸ਼ੋ੍ਮਣੀ ਕਮੇਟੀ ਵਫ਼ਦ ਨੂੰ ਸਮਾਂ ਨਾ ਦਿੱਤੇ ਜਾਣ ਦੇ ਦੋਸ਼ਾਂ ਬਾਰੇ ਪੁੱਛੇ ਸੁਆਲ ਦੇ ਜਵਾਬ ਵਿਚ ਸ: ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਨੂੰ ਲੈ ਕੇ ਚੋਣ ਲੜੀ ਤੇ ਉਨ੍ਹਾਂ ਦੇ ਉਮੀਦਵਾਰ ਨੇ ਬੁਰੀ ਤਰ੍ਹਾਂ ਹਾਰ ਕੇ ਆਪਣੀ ਜ਼ਮਾਨਤ ਜ਼ਬਤ ਕਰਵਾ ਲਈ, ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਮੁਹਿੰਮ ਨੂੰ ਕਾਫ਼ੀ ਨੁਕਸਾਨ ਪੁੱਜਾ ।ਇਸ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸ਼ੋ੍ਮਣੀ ਕਮੇਟੀ ਨੂੰ ਮਿਲਣ ਲਈ ਕਿਵੇਂ ਸਮਾਂ ਦੇਣ । ਉਨ੍ਹਾਂ ਕਿਹਾ ਕਿ ਅਕਾਲੀ ਦਲ ਅੰਮਿ੍ਤਸਰ ਵਲੋਂ 15 ਸਤੰਬਰ ਯੂ. ਐਨ. ਵਲੋਂ ਐਲਾਨੇ ਵਿਸ਼ਵ ਜਮਹੁੂਰੀਅਤ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਵਿਖੇ ਵਿਸ਼ੇਸ਼ ਕਾਨਫਰੰਸ ਕੀਤੀ ਜਾ ਰਹੀ ਹੈ ।