ਬਾਦਲ ਨੇ ਸਿਰਸਾ ਵੱਲੋਂ ਸਿੱਖ ਖਜ਼ਾਨਾ ਭਾਰਤ ਸਰਕਾਰ ਨੂੰ ਦੇਣ ਦੇ ਬਿਆਨ ਨੂੰ ਗਲਤ ਦੱਸਿਆ

ਬਾਦਲ ਨੇ ਸਿਰਸਾ ਵੱਲੋਂ ਸਿੱਖ ਖਜ਼ਾਨਾ ਭਾਰਤ ਸਰਕਾਰ ਨੂੰ ਦੇਣ ਦੇ ਬਿਆਨ ਨੂੰ ਗਲਤ ਦੱਸਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ

ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰਦੁਆਰਾ ਸਾਹਿਬਾਨ ਦਾ ਸੋਨਾ ਭਾਰਤ ਸਰਕਾਰ ਨੂੰ ਦੇਣ ਦੇ ਬਿਆਨ ਤੋਂ ਬਾਅਦ ਸਿੱਖ ਸੰਗਤ ਵਿਚ ਫੈਲੇ ਰੋਹ ਨੂੰ ਦੇਖਦਿਆਂ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਜਾਰੀ ਕਰਕੇ ਸਿਰਸਾ ਦੇ ਬਿਆਨ ਨੂੰ ਅਸਵੀਕਾਰਯੋਗ ਦੱਸਿਆ ਹੈ। 

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਗੁਰਧਾਮਾਂ ਉੱਤੇ ਲੱਗਿਆ ਸੋਨਾ ਅਤੇ ਬਾਕੀ ਪਵਿੱਤਰ ਵਸਤਾਂ ਸ਼ਰਧਾਵਾਨ ਸਿੱਖ ਕੌਮ ਦਾ ਸਾਂਝਾ ਸਰਮਾਇਆ ਹਨ। ਉਹਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਸੰਸਥਾ ਵੱਲੋਂ ਕਿਸੇ ਵੀ ਕੰਮ ਲਈ, ਬੇਸ਼ੱਕ ਉਹ ਕਿੰਨਾ ਵੀ ਮਾਨਵਵਾਦੀ ਅਤੇ ਨੇਕ ਕਿਉਂ ਨਾ ਹੋਵੇ, ਇਸ ਸਰਮਾਏ ਦਾ ਕੋਈ ਨਿੱਕਾ ਜਿਹਾ ਹਿੱਸਾ ਵੀ ਦਾਨ ਕਰਨ ਬਾਰੇ ਸੋਚਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ।

ਬਾਦਲ ਨੇ ਕਿਹਾ ਕਿ ਬੇਹੱਦ ਇਤਿਹਾਸਕ ਅਤੇ ਵਿਰਾਸਤੀ ਮੁੱਲ ਰੱਖਣ ਵਾਲੇ ਇਸ ਸਰਮਾਏ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹਨ। ਇਸ ਸਰਮਾਏ ਦੇ ਕਿਸੇ ਨਿੱਕੇ ਜਿਹੇ ਭਾਗ ਬਾਰੇ ਵੀ ਆਏ ਕਿਸੇ ਸੁਝਾਅ ਜਾਂ ਇਸ ਨਾਲ ਜੁੜੇ ਕਿਸੇ ਸਵਾਲ ਦਾ ਜੁਆਬ ਦੇਣ ਵੇਲੇ ਵਿਅਕਤੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ, ਬੇਸ਼ੱਕ ਅਜਿਹੇ ਸੁਝਾਅ ਦਾ ਮੰਤਵ ਕਿੰਨਾ ਵੀ ਨੇਕ ਅਤੇ ਮਾਨਵਵਾਦੀ ਕਿਉਂ ਨਾ ਹੋਵੇ। 

ਹਲਾਂਕਿ ਉਹਨਾਂ ਆਪਣੇ ਆਗੂ ਦੇ ਇਸ ਸਿੱਖ ਭਾਵਨਾਵਾਂ ਵਿਰੋਧੀ ਬਿਆਨ ਨੂੰ ਮਹਿਜ਼ ਜਬਾਨ ਫਿਸਲਣਾ ਦੱਸਦਿਆਂ ਉਸ ਦਾ ਬਚਾਅ ਕੀਤਾ ਅਤੇ ਸਿਰਸਾ ਦੇ ਇਸ ਗਲਤ ਬਿਆਨ ਵਿਰੁੱਧ ਅਵਾਜ਼ ਚੁੱਕਣ ਵਾਲੇ ਸਿੱਖਾਂ ਨੂੰ ਪੰਥ ਦੇ ਦੁਸ਼ਮਣ ਦੱਸਿਆ। ਸੁਖਬੀਰ ਬਾਦਲ ਨੇ ਬਿਆਨ ਵਿਚ ਕਿਹਾ, "ਬਾਦਲ ਨੇ ਕਿਹਾ ਕਿ ਬੇਹੱਦ ਇਤਿਹਾਸਕ ਅਤੇ ਵਿਰਾਸਤੀ ਮੁੱਲ ਰੱਖਣ ਵਾਲੇ ਇਸ ਸਰਮਾਏ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹਨ। ਇਸ ਸਰਮਾਏ ਦੇ ਕਿਸੇ ਨਿੱਕੇ ਜਿਹੇ ਭਾਗ ਬਾਰੇ ਵੀ ਆਏ ਕਿਸੇ ਸੁਝਾਅ ਜਾਂ ਇਸ ਨਾਲ ਜੁੜੇ ਕਿਸੇ ਸਵਾਲ ਦਾ ਜੁਆਬ ਦੇਣ ਵੇਲੇ ਵਿਅਕਤੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ, ਬੇਸ਼ੱਕ ਅਜਿਹੇ ਸੁਝਾਅ ਦਾ ਮੰਤਵ ਕਿੰਨਾ ਵੀ ਨੇਕ ਅਤੇ ਮਾਨਵਵਾਦੀ ਕਿਉਂ ਨਾ ਹੋਵੇ।"

ਜ਼ਿਕਰਯੋਗ ਹੈ ਕਿ ਮਨਜਿੰਦਰ ਸਿਰਸਾ ਵੱਲੋਂ ਦਿੱਤੇ ਬਿਆਨ ਦਾ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਨੇ ਵਿਰੋਧ ਕੀਤਾ ਪਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ 'ਤੇ ਚੁੱਪ ਧਾਰੀ ਗਈ ਹੈ। 

ਇਸ ਰੋਹ ਨੂੰ ਦੇਖਦਿਆਂ ਹੀ ਸਿਰਸਾ ਨੇ ਆਪਣੀ ਇਸ ਗਲਤੀ ਲਈ ਮੁਆਫੀ ਮੰਗ ਲਈ ਸੀ, ਪਰ ਮੁਆਫੀ ਮੰਗਦਿਆਂ ਵੀ ਉਹਨਾਂ ਸੰਗਤਾਂ ਨੂੰ ਇਹ ਕਹਿ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਉਹਨਾਂ ਗੁਰਦੁਆਰਾ ਸਾਹਿਬਾਨ ਦੇ ਸੋਨੇ ਨੂੰ ਸਰਕਾਰ ਹਵਾਲੇ ਕਰਨ ਦੀ ਕੋਈ ਗੱਲ ਨਹੀਂ ਕਹੀ ਸੀ। ਜਦਕਿ ਪਹਿਲਾਂ ਪਾਈ ਵੀਡੀਓ ਵਿਚ ਸਿਰਸਾ ਨੇ ਸਾਫ-ਸਾਫ ਕਿਹਾ ਸੀ ਕਿ ਸਾਰੇ ਧਾਰਮਿਕ ਸਥਾਨਾਂ ਨੂੰ ਆਪਣੇ ਕੋਲ ਪਿਆ ਸੋਨਾ ਅਤੇ ਹੋਰ ਖਜ਼ਾਨਾ ਭਾਰਤ ਸਰਕਾਰ ਨੂੰ ਆਪ ਦੇ ਦੇਣਾ ਚਾਹੀਦਾ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।