ਬਾਦਲਾਂ ਨੇ ਬਠਿੰਡਾ ਤੇ ਫਿਰੋਜ਼ਪੁਰ ਸੀਟ ਦੇ ਪੱਤੇ ਖੋਲ੍ਹੇ

ਬਾਦਲਾਂ ਨੇ ਬਠਿੰਡਾ ਤੇ ਫਿਰੋਜ਼ਪੁਰ ਸੀਟ ਦੇ ਪੱਤੇ ਖੋਲ੍ਹੇ

ਬਠਿੰਡਾ: ਸ਼੍ਰੋਮਣੀ ਅਕਾਲੀ ਦਲ(ਬਾਦਲ) ਨੇ ਅੱਜ ਬਠਿੰਡਾ ਅਤੇ ਫਿਰੋਜ਼ਪੁਰ ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਪ੍ਰਕਾਸ਼ ਸਿੰਘ ਬਾਦਲ ਨੇ ਇਹ ਐਲਾਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਬਠਿੰਡਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਅਤੇ ਫਿਰੋਜ਼ਪੁਰ ਸੀਟ ਤੋਂ ਸੁਖਬੀਰ ਸਿੰਘ ਬਾਦਲ ਉਮੀਦਵਾਰ ਹੋਣਗੇ।