ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਜ਼ਮਾਨਤ ਮਿਲੀ

ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਜ਼ਮਾਨਤ ਮਿਲੀ
ਚਰਨਜੀਤ ਸ਼ਰਮਾ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ 'ਚ ਨਾਮਜ਼ਦ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੇ ਖਰਾਬ ਸਿਹਤ ਦੇ ਆਧਾਰ 'ਤੇ ਜ਼ਮਾਨਤ ਅਰਜ਼ੀ ਲਾਈ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਚਰਨਜੀਤ ਸ਼ਰਮਾ ਇਸ ਵੇਲੇ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਮੰਗਲਵਾਰ ਨੂੰ ਸ਼ਰਮਾ ਤੇ ਹੋਰ ਮੁਲਜ਼ਮਾਂ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਸ਼ਰਮਾ ਕਾਫੀ ਸਮੇਂ ਤੋਂ ਜ਼ਮਾਨਤ ਲਈ ਚਾਰਾਜੋਈ ਕਰ ਰਹੇ ਸੀ ਤੇ ਆਖਰ ਹਾਈਕੋਰਟ ਤੋਂ ਉਨ੍ਹਾਂ ਨੂੰ ਰਾਹਤ ਮਿਲੀ ਹੈ।

ਸ਼ਰਮਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸਾਬਕਾ ਐਸਐਸਪੀ ਦਿਲ ਦੇ ਮਰੀਜ਼ ਹਨ। ਉਨ੍ਹਾਂ ਦਾ ਇਲਾਜ ਜ਼ਰੂਰੀ ਹੈ। ਉਨ੍ਹਾਂ ਨੇ ਅਰਜ਼ੀ ਨਾਲ ਪੀਜੀਆਈ ਦੀ ਰਿਪੋਰਟ ਵੀ ਲਾਈ ਸੀ। ਸਰਕਾਰੀ ਵਕੀਲ ਨੇ ਇਸ ਦਾ ਵਿਰੋਧ ਕੀਤਾ ਪਰ ਅਦਾਲਤ ਨੇ ਸ਼ਰਮਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ