ਬਾਜਵਾ ਅਕਾਲੀਆਂ ਨਾਲ ਜਾਵੇ ਕਰਤਾਰਪੁਰ ਸਾਹਿਬ: ਕੈਪਟਨ ਅਮਰਿੰਦਰ ਸਿੰਘ

ਬਾਜਵਾ ਅਕਾਲੀਆਂ ਨਾਲ ਜਾਵੇ ਕਰਤਾਰਪੁਰ ਸਾਹਿਬ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਚੱਲ ਰਹੀ ਪਾਰਟੀਆਂ ਦਰਮਿਆਨ ਖਿੱਚੋਤਾਣ ਹੁਣ ਪਾਰਟੀਆਂ ਦੇ ਅੰਦਰਲੇ ਲੜਾਈ ਝਗੜਿਆਂ ਤੱਕ ਵੀ ਪਹੁੰਚ ਗਈ ਹੈ। ਬੀਤੇ ਕੱਲ੍ਹ ਪੰਜਾਬ ਕਾਂਗਰਸ ਦੇ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਜੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਕਰਨਗੇ ਤਾਂ ਉਹ ਜਥੇ ਨਾਲ ਨਹੀਂ ਜਾਣਗੇ। ਉਹਨਾਂ ਕਿਹਾ ਸੀ ਕਿ ਇਸ ਜਥੇ ਦੀ ਅਗਵਾਈ ਡਾ. ਮਨਮੋਹਨ ਸਿੰਘ ਕਰਨ।

ਇਸ ਦੇ ਜਵਾਬ ਵਿੱਚ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਦੋ ਜਥੇ ਜਾ ਰਹੇ ਹਨ। ਜੇ ਬਾਜਵਾ ਉਹਨਾਂ ਨਾਲ ਨਹੀਂ ਜਾਣਾ ਚਾਹੁੰਦੇ ਤਾਂ ਉਹ ਅਕਾਲੀ ਦਲ ਦੇ ਜਥੇ ਨਾਲ ਜਾ ਸਕਦੇ ਹਨ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।