ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸੁਮੇਧ ਸੈਣੀ ਦੇ ਸਹਿਯੋਗੀ ਐਸਐਚਓ ਦੇ ਗ੍ਰਿਫਤਾਰੀ ਵਰੰਟ ਜਾਰੀ ਹੋਏ

ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸੁਮੇਧ ਸੈਣੀ ਦੇ ਸਹਿਯੋਗੀ ਐਸਐਚਓ ਦੇ ਗ੍ਰਿਫਤਾਰੀ ਵਰੰਟ ਜਾਰੀ ਹੋਏ

ਅੰਮ੍ਰਿਤਸਰ ਟਾਈਮਜ਼ ਬਿਊਰੋ
ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ 'ਚ ਮੁਹਾਲੀ ਅਦਾਲਤ ਨੇ ਚੰਡੀਗੜ੍ਹ ਦੇ ਸੈਕਟਰ-17 ਥਾਣਾ ਦੇ ਤਤਕਾਲੀ ਐੱਸਐੱਚਓ ਕੇ.ਆਈ.ਪੀ. ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਪੀੜਤ ਪਰਿਵਾਰ ਵੱਲੋਂ ਲਗਾਤਾਰ ਇਸ ਐਸਐਚਓ ਖਿਲਾਫ ਕਾਰਵਾਈ ਕਰਨ ਲਈ ਅਦਾਲਤ ਨੂੰ ਅਪੀਲਾਂ ਕੀਤੀਆਂ ਜਾ ਰਹੀਆਂ ਸਨ। 

ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰਨਾਂ ਸਖ਼ਤ ਧਰਾਵਾਂ ਤਹਿਤ ਦਰਜ ਕੇਸ ਤਹਿਤ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੇ ਮਾਮਲੇ ਦੀ ਸੁਣਵਾਈ ਅੱਗੇ ਟਲ ਗਈ ਹੈ। ਸੈਣੀ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਅਦਾਲਤ ’ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਜਦੋਂ ਸੁਪਰੀਮ ਕੋਰਟ ਵੱਲੋਂ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਗਈ ਹੈ ਤਾਂ ਉਸ ਖ਼ਿਲਾਫ਼ ਕੁਝ ਦਿਨ ਪਹਿਲਾਂ ਜਾਰੀ ਹੋਏ ਗ੍ਰਿਫ਼ਤਾਰੀ ਵਾਰੰਟ ਵਾਪਸ ਲਏ ਜਾਣ।