ਚੰਡੀਗੜ੍ਹ ਵਿਚ ਪੰਜਾਬ ਦੀਆਂ ਬੱਸਾਂ ਦੇ ਦਾਖਲੇ 'ਤੇ ਲਾਈ ਰੋਕ

ਚੰਡੀਗੜ੍ਹ ਵਿਚ ਪੰਜਾਬ ਦੀਆਂ ਬੱਸਾਂ ਦੇ ਦਾਖਲੇ 'ਤੇ ਲਾਈ ਰੋਕ

ਅੰਮ੍ਰਿਤਸਰ ਟਾਈਮਜ਼ ਬਿਊਰੋ

ਕੋਰੋਨਾਵਾਇਰਸ ਦੇ ਮਾਮਲੇ ਵਧਣ ਦੇ ਚਲਦਿਆਂ ਇਕ ਵਾਰ ਫੇਰ ਰੋਕਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਨਵੇਂ ਹੁਕਮਾਂ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਮੇਤ ਹੋਰ ਸੂਬਿਆਂ ਦੀਆਂ ਬੱਸਾਂ ਦੇ ਚੰਡੀਗੜ੍ਹ ਵਿਚ ਦਾਖਲੇ 'ਤੇ ਰੋਕ ਲਾ ਦਿੱਤੀ ਹੈ ਅਤੇ ਸੀਟੀਯੂ ਦੀਆਂ ਚੰਡੀਗੜ੍ਹ ਤੋਂ ਬਾਹਰ ਜਾਂਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਪਾਬੰਦੀਆਂ 30 ਜੂਨ ਤੱਕ ਜਾਰੀ ਰਹਿਣਗੀਆਂ।

ਇਹ ਨਵੇਂ ਹੁਕਮ ਸ਼ਨੀਵਾਰ ਤੋਂ ਲਾਗੂ ਕੀਤੇ ਜਾ ਰਹੇ ਹਨ। ਇਸ ਸਬੰਧੀ ਚੰਡੀਗੜ੍ਹ ਦੇ ਆਵਾਜਾਈ ਸਕੱਤਰ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਆਵਾਜਾਈ ਮਹਿਕਮਿਆਂ ਨੂੰ ਚਿੱਠੀਆਂ ਭੇਜ ਦਿੱਤੀਆਂ ਹਨ। ਇਸ ਦਾ ਕਾਰਨ ਕੋਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੱਸਿਆ ਗਿਆ ਹੈ। 

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ।