ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪਰਫਿਊਮ ਛਿੜਕਣ ’ਤੇ ਦਰਬਾਰ ਸਾਹਿਬ ਵਿਚ ਲਗੀ ਪਾਬੰਦੀ

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪਰਫਿਊਮ ਛਿੜਕਣ ’ਤੇ ਦਰਬਾਰ ਸਾਹਿਬ ਵਿਚ ਲਗੀ ਪਾਬੰਦੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਚ ਪਰਫਿਊਮ ਦੀ ਵਰਤੋਂ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਸ੍ਰੋਮਣੀ ਕਮੇਟੀ ਨੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਸ੍ਰੀ ਦਰਬਾਰ ਸਾਹਿਬ ਤੇ ਹੋਰ ਗੁਰਦੁਆਰਿਆਂ ਵਿਚ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਪਰਫਿਊਮ ਦੀ ਵਰਤੋ ’ਤੇ ਰੋਕ ਲਾ ਦਿੱਤੀ ਹੈ। ਹੁਣ ਸ਼ਰਧਾਲੂ ਸ੍ਰੀ ਅਕਾਲ ਤਖ਼ਤ ਸਾਹਿਬ ਸਥਿਤ ਸੁੱਖ ਆਸਨ ਤੋਂ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਆਗਮਨ ਵੇਲੇ ਅਤੇ ਰਾਤੀਂ ਸੁੱਖ ਆਸਨ ਤੱਕ ਲਿਜਾਣ ਵੇਲੇ ਇਸ ਦੀ ਵਰਤੋਂ ਨਹੀਂ ਕਰ ਸਕਣਗੇ। ਇਸ ਤੋਂ ਪਹਿਲਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ਵਿਚ ਪਾਲਕੀ ਸਾਹਿਬ ਦੇ ਆਗਮਨ ’ਤੇ ਸ਼ਰਧਾਲੂਆਂ ਦੀ ਮੌਜੂਦਗੀ ਵਿਚ ਪਰਫਿਊਮ ਛਿੜਕਦੇ ਸਨ।

ਸ੍ਰੋਮਣੀ ਕਮੇਟੀ ਦਾ ਮੰਨਣਾ ਹੈ ਕਿ ਪਰਫਿਊਮ ਵਿਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਣ ਹੁੰਦਾ ਹੈ। ਸਿੱਖ ਰਹਿਤ ਮਰਿਆਦਾ ਤਹਿਤ ਅਲਕੋਹਲ ਸਮੇਤ ਹਰ ਤਰ੍ਹਾਂ ਦੇ ਨਸ਼ੇ ’ਤੇ ਪੂਰੀ ਤਰ੍ਹਾਂ ਰੋਕ ਹੈ। ਹਰੇਕ ਅੰਮ੍ਰਿਤਧਾਰੀ ਲਈ ਇਸ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੈ।ਐੱਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕਰਦਿਆਂ ਇਸ ’ਤੇ ਪੂਰੀ ਤਰ੍ਹਾਂ ਰੋਕ ਲਾਉਂਦਿਆਂ ਪ੍ਰਬੰਧਕਾਂ ਨੂੰ ਇਸ ਦਾ ਕੋਈ ਬਦਲ ਵਰਤਣ ਦੀ ਹਦਾਇਤ ਦਿੱਤੀ ਹੈ