ਹਵਾਈ ਅੱਡਿਆਂ 'ਤੇ ਸਿੱਖ ਮੁਲਾਜ਼ਮਾਂ ਨੂੰ ਕ੍ਰਿਪਾਨ ਪਹਿਨਣ ਤੋਂ ਰੋਕ, ਸਿੱਖਾਂ ਨਾਲ ਆਪਣੇ ਹੀ ਦੇਸ਼ ਵਿੱਚ ਬੇਇਨਸਾਫੀ: ਬੀਬੀ ਰਣਜੀਤ ਕੌਰ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਦੇ ਹਵਾਈ ਅੱਡਿਆਂ 'ਤੇ ਸਿੱਖ ਮੁਲਾਜ਼ਮਾਂ 'ਤੇ ਡਿਊਟੀ ਦੌਰਾਨ ਕਿਰਪਾਨ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਸਬੰਧੀ ਪੰਥ ਅੰਦਰ ਵੱਡਾ ਰੋਸ ਫੈਲਿਆ ਹੋਇਆ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿੱਚ ਬੇਇਨਸਾਫੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ 'ਤੇ ਪਾਬੰਦੀ ਲਗਾਉਣਾ ਸਿੱਖਾਂ ਨਾਲ ਵਿਤਕਰਾ ਦਰਸਾਉਂਦਾ ਹੈ। ਇਸ ਮਾਮਲੇ ਨੂੰ ਲੈ ਕੇ ਅਸੀ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਣ ਦੇ ਨਾਲ ਕੌਮ ਦੀਆਂ ਭਾਵਨਾਵਾਂ ਦੱਸ ਰਹੇ ਹਾਂ ਅਤੇ ਉਨ੍ਹਾਂ ਨੂੰ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕਰਦੇ ਹਾਂ । ਇਹ ਸਿੱਖ ਨਾਗਰਿਕਾਂ ਦੀ ਧਾਰਮਿਕ ਆਜ਼ਾਦੀ 'ਤੇ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸਿੱਖਾਂ ਨਾਲ ਉਨ੍ਹਾਂ ਦੇ ਹੀ ਦੇਸ਼ ਵਿੱਚ ਬੇਇਨਸਾਫ਼ੀ ਹੋ ਰਹੀ ਹੈ।
Comments (0)