ਬਹਿਬਲ ਕਲਾਂ ਗੋਲੀਕਾਂਡ: ਚਲਾਨ ਪੇਸ਼ ਹੋਣ ਤੋਂ 20 ਦਿਨ ਬਾਅਦ ਵੀ ਸ਼ੁਰੂ ਨਾ ਹੋਈ ਅਦਾਲਤੀ ਕਾਰਵਾਈ

ਬਹਿਬਲ ਕਲਾਂ ਗੋਲੀਕਾਂਡ: ਚਲਾਨ ਪੇਸ਼ ਹੋਣ ਤੋਂ 20 ਦਿਨ ਬਾਅਦ ਵੀ ਸ਼ੁਰੂ ਨਾ ਹੋਈ ਅਦਾਲਤੀ ਕਾਰਵਾਈ

ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਵਿਚ ਚਲਾਨ ਪੇਸ਼ ਹੋਣ ਤੋਂ 20 ਦਿਨਾਂ ਬਾਅਦ ਵੀ ਅਦਾਲਤੀ ਸੁਣਵਾਈ ਸ਼ੁਰੂ ਨਹੀਂ ਹੋ ਸਕੀ। ਬਹਿਬਲ ਗੋਲੀਕਾਂਡ ਮਾਮਲੇ ਦੀ ਸੁਣਵਾਈ ਜੁਡੀਸ਼ਲ ਮੈਜਿਸਟਰੇਟ ਚੇਤਨ ਸ਼ਰਮਾ ਕਰ ਰਹੇ ਹਨ। ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਨੇ ਜਾਂਚ ਟੀਮ ’ਤੇ ਦੋਸ਼ ਲਾਇਆ ਹੈ ਕਿ ਚਲਾਨ ਦੇ ਕੁਝ ਦਸਤਾਵੇਜ਼ਾਂ ਨੂੰ ਜਾਣਬੁੱਝ ਕੇ ਲੁਕਾਇਆ ਗਿਆ ਹੈ ਅਤੇ ਜਿੰਨਾ ਚਿਰ ਇਨ੍ਹਾਂ ਦਸਤਾਵੇਜ਼ਾਂ ਦੀਆਂ ਨਕਲਾਂ ਉਸ ਨੂੰ ਜਾਰੀ ਨਹੀਂ ਹੁੰਦੀਆਂ, ਉਦੋਂ ਤਕ ਮਾਮਲੇ ਦੀ ਸੁਣਵਾਈ ਨਾ ਕੀਤੀ ਜਾਵੇ। 

ਅਦਾਲਤ ਨੇ ਇਨ੍ਹਾਂ ਇਤਰਾਜ਼ਾਂ ’ਤੇ ਸੁਣਵਾਈ ਲਈ 5 ਜੁਲਾਈ ਦੀ ਤਰੀਕ ਨਿਸ਼ਚਿਤ ਕੀਤੀ ਹੈ। ਜਾਣਕਾਰੀ ਮੁਤਾਬਿਕ ਚਰਨਜੀਤ ਸ਼ਰਮਾ ਅਗਲੇ ਇਕ ਮਹੀਨੇ ਤਕ ਅਦਾਲਤ ਵਿਚ ਪੇਸ਼ ਨਹੀਂ ਹੋਣਗੇ ਕਿਉਂਕਿ ਉਨ੍ਹਾਂ ਨੇ ਦਿਲ ਦਾ ਅਪਰੇਸ਼ਨ ਕਰਵਾਉਣ ਦੀ ਗੱਲ ਕਹੀ ਹੈ। 

ਕੋਟਕਪੂਰਾ ਗੋਲੀ ਕਾਂਡ ਵਿਚ ਦੋਸ਼ੀ ਵਜੋਂ ਨਾਮਜ਼ਦ ਕੀਤੇ ਗਏ ਕੋਟਕਪੂਰਾ ਦੇ ਐੱਸ.ਪੀ. ਬਲਜੀਤ ਸਿੰਘ ਦੀ ਜ਼ਮਾਨਤ ਅਰਜ਼ੀ ਸੁਣਵਾਈ ਲਈ ਵਧੀਕ ਸੈਸ਼ਨ ਜੱਜ ਐੱਚ.ਐੱਸ. ਲੇਖੀ ਦੀ ਅਦਾਲਤ ਵਿਚ ਪੇਸ਼ ਹੋਈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 13 ਜੂਨ ਤਕ ਮੁਲਤਵੀ ਕਰ ਦਿੱਤੀ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ