ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਨਗਰ ਕੀਰਤਨ ਤੋਂ ਵਾਪਿਸ ਪਰਤਦਿਆਂ ਪੁਲਿਸ ਨੇ ਗ੍ਰਿਫਤਾਰ ਕੀਤਾ

ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਨਗਰ ਕੀਰਤਨ ਤੋਂ ਵਾਪਿਸ ਪਰਤਦਿਆਂ ਪੁਲਿਸ ਨੇ ਗ੍ਰਿਫਤਾਰ ਕੀਤਾ

ਤਲਵੰਡੀ ਸਾਬੋ: ਪਿੰਡ ਚੱਬਾ ਵਿਖੇ ਹੋਏ ਸਰਬੱਤ ਖ਼ਾਲਸਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਅੱਜ ਇੱਥੇ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ। ਇਹ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੌਮਾਂਤਰੀ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼ਮੂਲੀਅਤ ਕਰਨ ਆਏ ਸਨ ਤੇ ਇੱਥੋਂ ਵਾਪਸੀ ਮੌਕੇ ਐੱਸ. ਪੀ. ਬਠਿੰਡਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ। 

ਭਾਈ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫਤਾਰੀ ਦੀ ਪੁਸ਼ਟੀ ਉਹਨਾਂ ਦੇ ਸਹਿਯੋਗੀ ਸੇਵਾਦਾਰ ਜਗਮੀਤ ਸਿੰਘ ਨੇ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਦਾਦੂਵਾਲ ਦੀ ਗ੍ਰਿਫ਼ਤਾਰੀ ਦੇ ਪਿੱਛੇ ਸਿਵਲ ਲਾਈਨ ਬਠਿੰਡਾ ਦਾ ਮਾਮਲਾ ਹੈ ਪਰ ਫਿਲਹਾਲ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।