ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਦੇ ਪਿਤਾ ਨੇ ਅਕਾਲ ਚਲਾਣਾ ਕੀਤਾ

ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਦੇ ਪਿਤਾ ਨੇ ਅਕਾਲ ਚਲਾਣਾ ਕੀਤਾ
ਭਾਈ ਗੁਰਬਖਸ ਸਿੰਘ

ਅੰਮ੍ਰਿਤਸਰ ਟਾਈਮਜ਼ ਬਿਊਰੋ
ਅਮਰੀਕਾ ਵਿਚ ਸਿੱਖ ਸਫਾਂ ਵਿਚ ਅੱਗੇ ਹੋ ਕੇ ਸੇਵਾਵਾਂ ਨਿਵਾਉਂਦੇ ਵਰਲਡ ਸਿੱਖ ਪਾਰਲੀਮੈੰਟ ਦੇ ਕੋਰਡੀਨੇਟਰ ਭਾਈ ਹਿਮਤ ਸਿੰਘ ਦੇ ਸਤਿਕਾਰਯੋਗ ਪਿਤਾ ਜੀ ਭਾਈ ਗੁਰਬਖਸ ਸਿੰਘ ਜੀ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ।

ਭਾਈ ਗੁਰਬਖਸ਼ ਸਿੰਘ ਜੀ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਹ ਪਿਛਲੇ ਤਿੰਨ ਦਿਨਾਂ ਤੋਂ ਸਾਲਟ ਲੇਕ ਯੂਟੀ ਵਿਖੇ ਹਸਪਤਾਲ ਵਿਚ ਦਾਖਲ ਸਨ। 

ਇਹ ਦੁੱਖ ਭਰੀ ਖਬਰ ਸੁਣ ਕਿ ਅਮਰੀਕਾ ਭਰ ਦੀਆ ਸਾਰੀਆਂ ਪੰਥਕ ਧਿਰਾਂ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਅਤੇ ਸਾਰੀਆਂ ਧਿਰਾਂ ਵੱਲੋਂ ਭਾਈ ਹਿੰਮਤ ਸਿੰਘ ਨਾਲ ਦੁੱਖ ਸਾਂਝਾ ਕੀਤਾ ਗਿਆ। 

ਗੁਰਦਵਾਰਾ ਸਹਿਬ ਸਿੱਖ ਕਲਚਰ ਸੁਸਾਇਟੀ ਦੀ ਸਮੁਚੀ ਪ੍ਰਬੰਧਕ ਕਮੇਟੀ ਵੱਲੋਂ ਸ੍ਰ. ਹਿੰਮਤ ਸਿਘ ਹੋਰਾ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਗਿਆ। ਦਵਿੰਦਰ ਸਿੰਘ ਬੋਪਾਰਾਏ ਨੇ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਭਾਈ ਗੁਰਬਖਸ਼ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।