ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਦੀ ਕਮੇਟੀ ਵਿਚ ਸ਼ਾਮਲ ਹੋਣ ਤੋਂ ਨਾਹ ਕੀਤੀ

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਦੀ ਕਮੇਟੀ ਵਿਚ ਸ਼ਾਮਲ ਹੋਣ ਤੋਂ ਨਾਹ ਕੀਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ
ਭਾਰਤ ਦੀ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਸਬੰਧੀ ਬਣਾਈ ਗਈ ਕਮੇਟੀ ਲਈ ਨਾਮਜ਼ਦ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਇਸ ਕਮੇਟੀ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਭੁਪਿੰਦਰ ਸਿੰਘ ਮਾਨ ਨੇ ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਤੋਂ ਵਿਰੁੱਧ ਕਿਸੇ ਵੀ ਨਿਯੁਕਤੀ ਨੂੰ ਪ੍ਰਵਾਨ ਨਹੀਂ ਕਰਨਗੇ। 

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਜਿਸ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਦਾ ਜਿੰਮਾ ਦਿੱਤਾ ਗਿਆ ਸੀ ਪਰ ਕਿਸਾਨ ਜਥੇਬੰਦੀਆਂ ਨੇ ਇਸ ਕਮੇਟੀ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ।