ਬੀਬੀ ਖਾਲੜਾ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਮੌਕੇ ਹਾਜ਼ਰ ਰਹੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ
ਖਡੂਰ ਸਾਹਿਬ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਬੀਬੀ ਪਰਮਜੀਤ ਕੌਰ ਖਾਲੜਾ ਨੇ ਅੱਜ ਜ਼ਿਲ੍ਹਾ ਚੋਣ ਅਫਸਰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਜਦਕਿ ਕਵਰਿੰਗ ਉਮੀਦਵਾਰ ਵਜੋਂ ਹਰਮਦੀਪ ਸਿੰਘ ਸਰਹਾਲੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਜਨਰਲ ਜੇਜੇ ਸਿੰਘ ਆਦਿ ਆਗੂ ਮੌਜੂਦ ਸਨ।
Comments (0)