ਬੇਅਦਬੀ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ 5 ਸਿੱਖ ਨੌਜਵਾਨਾਂ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਬੇਅਦਬੀ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ 5 ਸਿੱਖ ਨੌਜਵਾਨਾਂ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਪਟਿਆਲਾ: ਨਾਭਾ ਜੇਲ੍ਹ ਵਿੱਚ ਕਤਲ ਕੀਤੇ ਗਏ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਤੇ ਡੇਰਾ ਸਿਰਸਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੇ ਕਤਲ ਕੇਸ 'ਚ ਨਾਮਜ਼ਦ ਪੰਜ ਸਿੱਖ ਨੌਜਵਾਨਾਂ (ਗੁਰਸੇਵਕ ਸਿੰਘ, ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ) ਨੂੰ ਅਦਾਲਤ ਨੇ 12 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਪੰਜੇ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਪੁਲਿਸ ਵੱਲੋਂ ਅੱਜ ਫੇਰ ਅਦਾਲਤ ਵਿੱਚ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਜਿਸ ਦਾ ਬਚਾਅ ਪੱਖ ਵੱਲੋਂ ਵਕੀਲ ਸਰਵਿੰਦਰ ਸਿੰਘ ਗਰੇਵਾਲ ਅਤੇ ਵਕੀਲ ਜਸਪਾਲ ਸਿੰਘ ਮੰਝਪੁਰ ਵੱਲੋਂ ਵਿਰੋਧ ਕੀਤਾ ਗਿਆ। ਅਦਾਲਤ ਨੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਪੰਜਾਂ ਨੌਜਵਾਨਾਂ ਨੂੰ 12 ਜੁਲਾਈ ਤੱਕ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।

ਡੀਐਸਪੀ ਨਾਭਾ ਵਰਿੰਦਰਜੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਐਸਆਈਟੀ ਕਰ ਰਹੀ ਹੈ, ਇਸ ਲਈ ਉਹ ਹੀ ਇਸ ਕੇਸ ਦੇ ਅੱਗੇ ਵਧਣ ਬਾਰੇ ਕੁਝ ਦੱਸ ਸਕਦੇ ਹਨ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ