ਭਾਜਪਾ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ

ਭਾਜਪਾ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ
ਹਰਦੀਪ ਪੁਰੀ

ਨਵੀਂ ਦਿੱਲੀ: ਭਾਜਪਾ ਨੇ ਅੱਜ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਕਰਦਿਆਂ ਹਰਦੀਪ ਪੁਰੀ ਨੂੰ ਟਿਕਟ ਦਿੱਤੀ ਹੈ। ਅਕਾਲੀ-ਭਾਜਪਾ ਗਠਜੋੜ ਵਿੱਚ ਅੰਮ੍ਰਿਤਸਰ ਦੀ ਸੀਟ ਭਾਜਪਾ ਦੇ ਹਿੱਸੇ ਆਉਂਦੀ ਹੈ ਤੇ ਇਸ ਤੋਂ ਪਹਿਲਾਂ ਇਸ ਸੀਟ 'ਤੇ ਨਵਜੋਤ ਸਿੰਘ ਸਿੱਧੂ ਭਾਜਪਾ ਵਲੋਂ ਜਿੱਤ ਚੁੱਕੇ ਹਨ ਪਰ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ਆਪਣੇ ਉੱਚ ਆਗੂ ਅਰੁਣ ਜੇਤਲੀ ਨੂੰ ਉਮੀਦਵਾਰ ਬਣਾਇਆ ਸੀ ਜਿਸ ਨੂੰ ਮੋਦੀ ਲਹਿਰ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

ਹਰਦੀਪ ਪੁਰੀ ਮੋਜੂਦਾ ਲੋਕ ਸਭਾ ਮੈਂਬਰ ਹਨ ਅਤੇ ਮੋਦੀ ਸਰਕਾਰ ਵਿੱਚ ਮੰਤਰੀ ਹਨ। ਕੁਝ ਦਿਨਾਂ ਤੋਂ ਇਹ ਗੱਲ ਸਾਹਮਣੇ ਆ ਰਹੀ ਸੀ ਕਿ ਭਾਜਪਾ ਇਸ ਵਾਰ ਸੰਨੀ ਦਿਓਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨ ਸਕਦੀ ਹੈ। 

ਹਰਦੀਪ ਪੁਰੀ ਦਾ ਸਿੱਧਾ ਮੁਕਾਬਲਾ ਇੱਥੇ ਕਾਂਗਰਸ ਦੇ ਮੋਜੂਦਾ ਸਾਂਸਦ ਮੈਂਬਰ ਗੁਰਜੀਤ ਔਜਲਾ ਨਾਲ ਹੋਵੇਗਾ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ