ਡੇਰਾ ਬਸੀ: ਕੈਮੀਕਲ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ; 10 ਜ਼ਖਮੀ

ਡੇਰਾ ਬਸੀ: ਕੈਮੀਕਲ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ; 10 ਜ਼ਖਮੀ

ਡੇਰਾ ਬਸੀ: ਡੇਰਾ ਬਸੀ ਸਥਿਤ ਪੰਜਾਬ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਿਟੇਡ ਫੈਕਟਰੀ ਵਿੱਚ ਅੱਜ ਇੱਕ ਜ਼ਬਰਦਸਤ ਧਮਾਕਾ ਹੋਇਆ ਜਿਸ ਕਾਰਨ 10 ਕਾਮਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। 

ਜ਼ਖਮੀਆਂ ਵਿੱਚੋਂ 5 ਨੂੰ ਇਲਾਜ਼ ਲਈ ਚੰਡੀਗੜ੍ਹ ਭੇਜਿਆ ਗਿਆ ਹੈ ਜਦਕਿ ਬਾਕੀ 5 ਦਾ ਇਲਾਜ਼ ਸਥਾਨਕ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਹੈ। 

ਧਮਾਕਾ ਐਨਾ ਜ਼ਬਰਦਸਤ ਸੀ ਕਿ ਫੈਕਟਰੀ ਦੀ ਇੱਕ ਇਕਾਈ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਸਵੇਰੇ ਤਕਰੀਬਨ 11.30 ਵਜੇ ਹੋਏ ਧਮਾਕੇ ਤੋਂ ਬਾਅਦ ਫੈਕਟਰੀ ਦੇ ਇੱਕ ਹਿੱਸੇ ਵਿੱਚ ਅੱਗ ਲੱਗ ਗਈ। ਅੱਗ ਬੁਝਾਉਣ ਲਈ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਹੋਈਆਂ ਸਨ। ਧਮਾਕੇ ਨਾਲ ਫੈਕਟਰੀ ਦੇ ਨੇੜਲੇ ਰਿਹਾਇਸ਼ੀ ਇਲਾਕੇ ਦੀਆਂ ਇਮਾਰਤਾਂ ਦੇ ਵੀ ਸ਼ੀਸ਼ੇ ਟੁੱਟ ਗਏ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ