ਕੋਰੋਨਾਵਾਇਰਸ ਤੋਂ ਪੀੜਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਦੀ ਸਿਹਤ ਵਿਗੜੀ; ਆਈਸੀਯੂ ਵਿਚ ਭੇਜਿਆ

ਕੋਰੋਨਾਵਾਇਰਸ ਤੋਂ ਪੀੜਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਦੀ ਸਿਹਤ ਵਿਗੜੀ; ਆਈਸੀਯੂ ਵਿਚ ਭੇਜਿਆ

ਕੋਰੋਨਾਵਾਇਰਸ ਤੋਂ ਪੀੜਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਦੀ ਸਿਹਤ ਖਰਾਬ ਹੋਣ ਦੇ ਚਲਦਿਆਂ ਸੋਮਵਾਰ ਰਾਤ ਉਹਨਾਂ ਨੂੰ ਆਈਸੀਯੂ ਵਿਚ ਦਾਖਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਹਨਾਂ ਨੂੰ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ 26 ਮਾਰਚ ਨੂੰ ਹੋ ਗਈ ਸੀ ਪਰ 10 ਦਿਨ ਬੀਤਣ ਮਗਰੋਂ ਵੀ ਉਹਨਾਂ ਦੀ ਸਿਹਤ ਵਿਚ ਫਰਕ ਨਹੀਂ ਪਿਆ। 

ਪ੍ਰਧਾਨ ਮੰਤਰੀ ਦੇ ਆਈਸੀਯੂ ਵਿਚ ਜਾਣ ਦੇ ਚਲਦਿਆਂ ਹੁਣ ਕੋਰੋਨਾਵਾਇਰਸ ਖਿਲਾਫ ਯੂਕੇ ਸਰਕਾਰ ਦੀ ਅਗਵਾਈ ਵਿਦੇਸ਼ ਸਕੱਤਰ ਡੋਮਿਨਿਕ ਰਾਬ ਨੂੰ ਦਿੱਤੀ ਗਈ ਹੈ। 

ਯੂਰਪ ਦੇ ਸਭ ਤੋਂ ਵੱਧ ਪ੍ਰਭਾਵਤ ਹੋਏ ਮੁਲਕਾਂ ਇਟਲੀ ਅਤੇ ਸਪੇਨ ਵਿਚ ਹੁਣ ਕੋਰੋਨਾਵਾਇਰਸ ਦੀ ਗਤੀ ਹੌਲੀ ਹੋਈ ਹੈ। ਨਵੇਂ ਮਾਮਲਿਆਂ ਵਿਚ ਕੁੱਝ ਘਾਟਾ ਦਰਜ ਕੀਤਾ ਜਾ ਰਿਹਾ ਹੈ। 

ਜਦਕਿ ਅਮਰੀਕਾ ਵਿਚ ਪਿਛਲੇ ਦਿਨਾਂ ਦੌਰਾਨ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਹੁਣ ਤਕ ਅਮਰੀਕਾ ਵਿਚ ਮੌਤਾਂ ਦਾ ਅੰਕੜਾ 10,000 ਨੂੰ ਪਾਰ ਕਰ ਗਿਆ ਹੈ ਜਦਕਿ 366,000 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। 

ਵਿਸ਼ਵ ਪੱਧਰ 'ਤੇ ਕੋਰੋਨਾਵਾਇਰਸ ਦੇ 10 ਲੱਖ ਤੋਂ ਵੱਧ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 74,500 ਤੋਂ ਵੱਧ ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 276,515 ਤੋਂ ਵੱਧ ਲੋਕ ਇਸ ਬਿਮਾਰੀ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ। 

ਬਰਤਾਨੀਆ ਵਿਚ ਵਿਰੋਧੀ ਧਿਰ ਲੇਬਰ ਪਾਰਟੀ ਦੇ ਆਗੂ ਕੀਰ ਸਟਾਰਮਰ ਨੇ ਕਿਹਾ ਉਹ ਬੋਰਿਸ ਜੋਹਨਸਨ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਨ।

ਅਮਰੀਕਾ ਦੇ ਪ੍ਰਧਾਨ ਮੰਤਰੀ ਡੋਨਾਲਡ ਟਰੰਪ ਨੇ ਕਿਹਾ ਕਿ ਸਾਰੇ ਅਮਰੀਕਨ ਬੋਰਿਸ ਜੋਹਨਸਨ ਦੀ ਸਿਹਤਯਾਬੀ ਦੀ ਅਰਦਾਸ ਕਰਦੇ ਹਨ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।