ਬਰਾਜ਼ੀਲ ਜਾਣ ਲਈ ਵੀਜ਼ਾ ਲੈਣ ਦੀ ਲੋੜ ਨਹੀਂ ਪਵੇਗੀ

ਬਰਾਜ਼ੀਲ ਜਾਣ ਲਈ ਵੀਜ਼ਾ ਲੈਣ ਦੀ ਲੋੜ ਨਹੀਂ ਪਵੇਗੀ
ਬਰਾਜ਼ੀਲ ਦੇਸ਼ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ

ਚੰਡੀਗੜ੍ਹ, (ਅੰਮ੍ਰਿਤਸਰ ਟਾਈਮਜ਼ ਬਿਊਰੋ): ਬਰਾਜ਼ੀਲ ਦੇਸ਼ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਨੇ ਅੱਜ ਐਲਾਨ ਕੀਤਾ ਹੈ ਕਿ ਭਾਰਤੀ ਯਾਤਰੀਆਂ ਨੂੰ ਹੁਣ ਬਰਾਜ਼ੀਲ ਜਾਣ ਲਈ ਵੀਜ਼ੇ ਦੀ ਲੋੜ ਨਹੀਂ ਪਵੇਗੀ। ਦੱਖਣੀ ਅਮਰੀਕਾ ਦੇ ਇਸ ਦੇਸ਼ ਨੇ ਭਾਰਤ ਦੇ ਨਾਲ ਨਾਲ ਚੀਨ ਦੇ ਨਾਗਰਿਕਾਂ ਅਤੇ ਵਾਪਰੀ ਵਰਗ ਨੂੰ ਵੀਜ਼ਾ ਰਹਿਤ ਦਾਖਲੇ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਦੱਸ ਦਈਏ ਕਿ ਬੋਲਸੋਨਾਰੋ ਨੂੰ ਸੱਜੇ ਪੱਖੀ ਰਾਜਨੀਤਕ ੋਿਵਚਾਰਧਾਰਾ ਵਾਲਾ ਆਗੂ ਮੰਨਿਆ ਜਾਂਦਾ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਸੱਤਾ 'ਤੇ ਕਾਬਜ਼ ਹੋਣ ਮਗਰੋਂ ਉਹਨਾਂ ਕਈ ਵਿਕਸਿਤ ਦੇਸ਼ਾਂ ਦੇ ਨਾਗਰਿਕਾਂ ਨੂੰ ਵੀਜ਼ਾ ਰਹਿਤ ਦਾਖਲੇ ਦੀ ਪ੍ਰਵਾਨਗੀ ਦਿੱਤੀ ਸੀ ਤੇ ਹੁਣ ਭਾਰਤ ਅਤੇ ਚੀਨ ਨੂੰ ਵੀ ਇਹਨਾਂ ਦੇਸ਼ਾਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਬਰਾਜ਼ੀਲ ਸਰਕਾਰ ਨੇ ਅਮਰੀਕਾ, ਕੈਨੇਡਾ, ਜਪਾਨ ਅਤੇ ਅਸਟ੍ਰੇਲੀਆ ਦੇ ਯਾਤਰੀਆਂ ਅਤੇ ਵਪਾਰੀਆਂ ਨੂੰ ਵੀਜ਼ਾ ਮੁਕਤ ਦਾਖਲੇ ਦੀ ਪ੍ਰਵਾਨਗੀ ਦਿੱਤੀ ਸੀ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।