ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੇ 26 ਜਨਵਰੀ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਨਾਹ ਕੀਤੀ

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੇ 26 ਜਨਵਰੀ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਨਾਹ ਕੀਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੇ ਭਾਰਤ ਦੇ 26 ਜਨਵਰੀ ਗਣਤੰਤਰ ਦਿਹਾੜੇ ਸਬੰਧੀ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਨਾਹ ਕਰ ਦਿੱਤੀ ਹੈ। ਬੋਰਿਸ ਜੋਹਨਸ ਦੀ ਇਸ ਨਾਹ ਨੇ ਭਾਰਤ ਦੀਆਂ ਤਿਆਰੀਆਂ ਨੂੰ ਮੂੰਧੇ ਮੂੰਹ ਸੁੱਟ ਦਿੱਤਾ ਹੈ। ਭਾਵੇਂ ਕਿ ਬਰਤਾਨਵੀ ਪ੍ਰਧਾਨ ਮੰਤਰੀ ਨੇ ਇਸ ਨਾਹ ਦਾ ਕਾਰਨ ਬਰਤਾਨੀਆ ਵਿਚ ਕੋਰੋਨਾਵਾਇਰਸ ਦੇ ਹਾਲਾਤਾਂ ਨੂੰ ਦੱਸਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਦਿੱਲੀ ਦੀਆਂ ਹੱਦਾਂ 'ਤੇ ਚੱਲ ਰਿਹਾ ਕਿਸਾਨ ਸੰਘਰਸ਼ ਵੀ ਇਸ ਨਾਹ ਦਾ ਵੱਡਾ ਕਾਰਨ ਹੈ।

ਜ਼ਿਕਰਯੋਗ ਹੈ ਕਿ ਬਰਤਾਨੀਆ ਦੇ ਕਈ ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੂੰ ਭਾਰਤ ਦਾ ਦੌਰਾ ਰੱਦ ਕਰਨ ਲਈ ਕਿਹਾ ਸੀ।