ਕੌਮੀ ਜਰਨੈਲ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦੇ ਮਾਤਾ ਜੀ ਦਾ ਅਕਾਲ ਚਲਾਣਾ; ਅੰਤਿਮ ਸੰਸਕਾਰ ਅੱਜ

ਕੌਮੀ ਜਰਨੈਲ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦੇ ਮਾਤਾ ਜੀ ਦਾ ਅਕਾਲ ਚਲਾਣਾ; ਅੰਤਿਮ ਸੰਸਕਾਰ ਅੱਜ

ਚੰਡੀਗੜ੍ਹ: ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਪੰਜਾਬ ਦੇ ਗੁਰਦੁਆਰਾ ਸਾਹਿਬ 'ਤੇ ਭਾਰਤੀ ਫੌਜਾਂ ਵੱਲੋਂ ਕੀਤੇ ਹਮਲੇ ਮਗਰੋਂ ਸਿੱਖ ਅਜ਼ਾਦ ਦੇਸ਼ ਖਾਲਿਸਤਾਨ ਬਣਾਉਣ ਲਈ ਚੱਲੇ ਹਥਿਆਰਬੰਦ ਸੰਘਰਸ਼ ਵਿੱਚ ਖਾਲਿਸਤਾਨ ਲਿਬਰੇਸ਼ਨ ਫੋਰਸ ਜਥੇਬੰਦੀ ਦੇ ਮੁੱਖੀ ਬਤੌਰ ਸੇਵਾਵਾਂ ਨਿਭਾਉਂਦਿਆਂ ਸ਼ਹੀਦ ਹੋਏ ਕੌਮੀ ਜਰਨੈਲ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦੇ ਮਾਤਾ ਜੀ ਬੀਬੀ ਸੁਰਜੀਤ ਕੌਰ ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ ਸਨ। 

ਬੁੱਧਸਿੰਘਵਾਲਾ ਪਰਿਵਾਰ ਵਿੱਚੋਂ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦੇ ਭਤੀਜੇ ਭੁਪਿੰਦਰ ਸਿੰਘ ਬੁੱਧਸਿੰਘਵਾਲਾ ਨੇ ਜਾਣਕਾਰੀ ਦਿੱਤੀ ਹੈ ਕਿ ਮਾਤਾ ਸੁਰਜੀਤ ਕੌਰ ਜੀ ਦਾ ਅੰਤਿਮ ਸੰਸਕਾਰ ਅੱਜ ਪਿੰਡ ਬੁੱਧਸਿੰਘਵਾਲਾ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ