ਸ਼ਹੀਦ ਗੁਰਜੰਟ ਸਿੰਘ ਦੇ ਮਾਤਾ ਦੇ ਅਕਾਲ ਚਲਾਣੇ ਦਾ ਘਾਟਾ ਅਸਹਿ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਅਮਰੀਕਾ)

ਸ਼ਹੀਦ ਗੁਰਜੰਟ ਸਿੰਘ ਦੇ ਮਾਤਾ ਦੇ ਅਕਾਲ ਚਲਾਣੇ ਦਾ ਘਾਟਾ ਅਸਹਿ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਅਮਰੀਕਾ)

ਸੰਗਰੂਰ: ਸਿੱਖ ਸੰਘਰਸ਼ ਦੇ ਯੋਧੇ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਮਾਤਾ ਜੀ ਦਾ ਇਸ ਸੰਸਾਰ ਤੋਂ ਜਾਣਾ ਜਿੱਥੇ ਪਰਿਵਾਰ ਲਈ ਵੱਡਾ ਘਾਟਾ ਹੈ, ਉਥੇ ਪੂਰੀ ਦੁਨੀਆ ਵਿੱਚ ਵਸਦੇ ਸਿੱਖਾਂ ਨੂੰ ਵੀ ਇਸ ਖਬਰ ਨਾਲ ਬਹੁਤ ਦੁੱਖ ਪਹੁੰਚਿਆ ਹੈ। 

ਮਾਤਾ ਸੁਰਜੀਤ ਕੌਰ ਬੇਸ਼ੱਕ ਦੁਨਿਆਵੀ ਤੌਰ ’ਤੇ ਕੌਮ ਦੇ ਮਹਾਨ ਸੰਘਰਸ਼ੀ ਯੋਧੇ ਜਥੇਦਾਰ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਦੇ ਸਤਿਕਾਰਯੋਗ ਮਾਤਾ ਜੀ ਸਨ ਪਰ ਉਹ ਪੂਰੇ ਸੰਘਰਸ਼ੀ ਯੋਧਿਆਂ ਦੇ ਮਾਤਾ ਵੀ ਸਨ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਅਮਰੀਕਾ) ਯੂਨਿਟ ਦੇ ਕਨਵੀਨਰ ਸ. ਬੂਟਾ ਸਿੰਘ ਖੜੌਦ, ਸ. ਸੁਰਜੀਤ ਸਿੰਘ ਕੁਲਾਰ ਪ੍ਰਧਾਨ, ਸ. ਜੀਤ ਸਿੰਘ ਆਲੋਅਰਖ ਕੌਮੀ ਜਨਰਲ ਸਕੱਤਰ, ਸ. ਮੱਖਣ ਸਿੰਘ ਕਲੇਰ ਜਨਰਲ ਸਕੱਤਰ, ਸ. ਰੁਪਿੰਦਰ ਸਿੰਘ ਬਾਠ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਅਮਰੀਕਾ) ਨੇ ਕੀਤਾ। 

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਅਮਰੀਕਾ) ਦੀ ਪੂਰੀ ਜਥੇਬੰਦੀ, ਜਿੱਥੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜ੍ਹੀ ਹੈ ਉਥੇ ਵਾਹਿਗੁਰੂ ਅੱਗੇ ਅਰਦਾਸ ਕਰਦੀ ਹੈ ਕਿ ਵਾਹਿਗੁਰੂ ਸੰਘਰਸ਼ੀ ਯੋਧੇ ਦੀ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ